Home ਪੰਜਾਬ ਅਦਾਕਾਰ ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

ਅਦਾਕਾਰ ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ

0

ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਹੈ। ਦਿੱਲੀ ਵਿਚ 30 ਅਕਤੂਬਰ ਨੂੰ ਹੋਣ ਵਾਲੇ ਉਨ੍ਹਾਂ ਦੇ ਬਹੁ-ਉਡੀਕ ਕੰਸਰਟ ਨੂੰ ਦਿੱਲੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਹਰੀ ਝੰਡੀ ਦੇ ਦਿੱਤੀ ਹੈ। ਪ੍ਰਬੰਧਕਾਂ ਵੱਲੋਂ ਸੁਰੱਖਿਆ ਅਤੇ ਭੀੜ ਨੂੰ ਕੰਟਰੋਲ ਕਰਨ ਲਈ ਵਿਸਤ੍ਰਿਤ ਯੋਜਨਾ ਪੇਸ਼ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਸੰਗੀਤ ਸਮਾਰੋਹ ਲਈ ਹਰੀ ਝੰਡੀ ਦੇ ਦਿੱਤੀ ਹੈ।

ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕੰਨਸਰਟ ਦੇ ਲਈ ਲੋੜੀਂਦੀਆਂ ਇਜਾਜ਼ਤਾਂ ਦਿੱਤੀਆਂ ਗਈਆਂ ਹਨ। ਮਨਜ਼ੂਰੀ ਮਿਲਣ ਤੋਂ ਬਾਅਦ 30 ਅਕਤੂਬਰ ਨੂੰ ਕੰਸਰਟ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ।ਦਿੱਲੀ ਅਤੇ ਆਸ-ਪਾਸ ਦੇ ਇਲਾਕੇ ‘ਚ ਇਸ ਲਾਈਵ ਸ਼ੋਅ ਨੂੰ ਲੈ ਕੇ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ‘ਚ ਉਤਸ਼ਾਹ ਹੈ। ਇਜਾਜ਼ਤ ਮਿਲਣ ਤੋਂ ਬਾਅਦ ਪ੍ਰਬੰਧਕਾਂ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version