Home ਪੰਜਾਬ ਰਾਸ਼ਨ ਕਾਰਡ ਸਬੰਧੀ ਏ.ਡੀ.ਸੀ. ਨੇ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਰਾਸ਼ਨ ਕਾਰਡ ਸਬੰਧੀ ਏ.ਡੀ.ਸੀ. ਨੇ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

0

ਫਿਰੋਜ਼ਪੁਰ: ਏ.ਡੀ.ਸੀ. ਜਨਰਲ ਫਿਰੋਜ਼ਪੁਰ ਅਮਿਤ ਸਰੀਨ ਨੇ ਰਾਸ਼ਨ ਕਾਰਡ ਧਾਰਕਾਂ ਦੇ ਈ.ਕੇ.ਵਾਈ.ਸੀ. ਸਬੰਧੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਸੀ.ਡੀ.ਪੀ.ਓ. ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਏ.ਡੀ.ਸੀ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਹਿੱਤ ਵਿੱਚ ਈ.ਕੇ.ਵਾਈ.ਸੀ. ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕਰਨ।

ਇਸ ਕੰਮ ਵਿੱਚ ਆਂਗਣਵਾੜੀ ਵਰਕਰਾਂ ਦਾ ਸਹਿਯੋਗ ਲਿਆ ਜਾਵੇ ਅਤੇ ਉਨ੍ਹਾਂ ਦੀ ਬਣਦੀ ਪ੍ਰੋਤਸਾਹਨ ਰਾਸ਼ੀ ਤੁਰੰਤ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ/ਕਸਬਿਆਂ ਵਿੱਚ ਐਲਾਨ ਕੀਤੇ ਜਾਣ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣਾ ਈ.ਕੇ.ਵਾਈ.ਸੀ. ਕਰਵਾ ਸਕਣ ਅਤੇ ਢੁਕਵਾਂ ਲਾਭ ਪ੍ਰਾਪਤ ਕਰ ਸਕਣ। ਮੀਟਿੰਗ ਵਿੱਚ ਡੀ.ਐਫ.ਐਸ.ਸੀ. ਜਿ ਤਿਨ ਵਰਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿ ਚਿਕਾ ਨੰਦਾ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

NO COMMENTS

LEAVE A REPLY

Please enter your comment!
Please enter your name here

Exit mobile version