Home ਪੰਜਾਬ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ ਜਾਰੀ ਕੀਤੇ ਸਖ਼ਤ ਆਦੇਸ਼

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ ਜਾਰੀ ਕੀਤੇ ਸਖ਼ਤ ਆਦੇਸ਼

0

ਗੁਰਦਾਸਪੁਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੇ 31 ਜਨਵਰੀ 2026 ਤੱਕ ਗੁਰਦਾਸਪੁਰ ਦੀਆਂ ਸੀਮਾਵਾਂ ਦੇ ਅੰਦਰ ਡਰੋਨ ਕੈਮਰਿਆਂ ਦੇ ਸੰਚਾਲਨ ਅਤੇ ਉੱਡਾਣ ‘ਤੇ 31 ਜਨਵਰੀ 2026 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਆਦੇਸ਼ਾਂ ਦੇ ਅਨੁਸਾਰ, 26 ਜਨਵਰੀ, 2026 ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿੱਚ ਗਣਤੰਤਰ ਦਿਵਸ ਸਮਾਰੋਹ ਬਹੁਤ ਉਤਸ਼ਾਹ ਨਾਲ ਮਨਾਇਆ ਜਾਣਾ ਹੈ। ਇਸ ਮੌਕੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕਰਨਾ ਜ਼ਰੂਰੀ ਹੈ।

ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਕੁਝ ਡਰੋਨ ਕੈਮਰਿਆਂ ਦੀ ਦੁਰਵਰਤੋਂ ਕਰਕੇ ਕਿਸੇ ਸ਼ਰਾਰਤੀ ਅਨਸਰ ਮੰਦਭਾਗੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹੇ ਵਿੱਚ ਡਰੋਨ ਕੈਮਰਿਆਂ ਦੇ ਉਡਾਉਣ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾਉਣਾ ਜ਼ਰੂਰੀ ਸਮਝਿਆ ਗਿਆ ਹੈ। ਇਸ ਲਈ, ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version