Homeਪੰਜਾਬਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਨੂੰ ਲੈ ਕੇ...

ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਦੀਆਂ ਮੁੜ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ

ਪਟਿਆਲਾ, 26 ਨਵੰਬਰ : ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿੱਚ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਮੁੜ ਚੋਣਾਂ ਨੂੰ ਪੂਰੀ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੀਨੀਅਰ ਆਈ.ਏ.ਐੱਸ. ਅਧਿਕਾਰੀ ਡਾ. ਸੇਨੂੰ ਦੁੱਗਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਗਠਿਤ ਨਿਆਂਇਕ ਨਿਗਰਾਨ ਕਮੇਟੀ ਦੀ ਦੇਖ-ਰੇਖ ਹੇਠ ਹੋ ਰਹੀ ਇਸ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਾ. ਸੇਨੂੰ ਦੁੱਗਲ ਨੇ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਕੁਲਦੀਪ ਬਾਵਾ ਨਾਲ ਵਿਸ਼ੇਸ਼ ਬੈਠਕ ਕਰਕੇ ਸਮੁੱਚੇ ਚੋਣ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।

ਬੈਠਕ ਦੌਰਾਨ ਆਬਜ਼ਰਵਰ ਡਾ. ਸੇਨੂੰ ਦੁੱਗਲ ਨੇ ਨਗਰ ਨਿਗਮ ਦੇ ਸਬੰਧਤ 30 ਵਾਰਡਾਂ ਦੇ ਆਮ ਵੋਟਰਾਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਦੀ ਸਹੂਲਤ ਲਈ ਸ਼ਿਕਾਇਤਾਂ ਸਬੰਧੀ ਨੋਡਲ ਅਫ਼ਸਰ ਦਾ ਮੋਬਾਈਲ ਨੰਬਰ 96460-06027 ਅਤੇ ਈ-ਮੇਲ ਆਈ.ਡੀ. patialazp@gmail.com ਜਨਤਕ ਤੌਰ ‘ਤੇ ਜਾਰੀ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਗਰ ਨਿਗਮ ਦੀਆਂ ਮੁੜ ਚੋਣਾਂ 2026 ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਬੇਨਿਯਮੀ ਜਾਂ ਜਾਣਕਾਰੀ ਲਈ ਵੋਟਰ ਅਤੇ ਉਮੀਦਵਾਰ ਇਨ੍ਹਾਂ ਸੰਪਰਕ ਸਾਧਨਾਂ ਰਾਹੀਂ ਕਿਸੇ ਵੀ ਸਮੇਂ ਸਿੱਧਾ ਰਾਬਤਾ ਕਾਇਮ ਕਰ ਸਕਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਕੁਲਦੀਪ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਸੇਨੂੰ ਦੁੱਗਲ ਵੋਟਾਂ ਪੈਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਭਾਵ 28 ਨਵੰਬਰ ਤੱਕ ਪਟਿਆਲਾ ਵਿਖੇ ਹੀ ਬਤੌਰ ਆਬਜ਼ਰਵਰ ਤਾਇਨਾਤ ਰਹਿਣਗੇ। ਜ਼ਿਕਰਯੋਗ ਹੈ ਕਿ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸ ਦਿਨ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਬੂਥਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments