HomePunjab40 ਸਾਲਾਂ ਬਾਅਦ ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਨਹਿਰੀ ਪਾਣੀ

40 ਸਾਲਾਂ ਬਾਅਦ ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਨਹਿਰੀ ਪਾਣੀ

ਚੰਡੀਗੜ੍ਹ : ‘ਆਪ’ ਨੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਚੰਡੀਗੜ੍ਹ (Chandigarh) ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੀਤ ਹੇਅਰ (Meet Hayer) ਨੇ ਕਿਹਾ ਕਿ ਖੇਤੀ ਨੂੰ ਅੱਗੇ ਲੈ ਕੇ ਜਾਣਾ ਅਤੇ ਪਾਣੀ ਦੀ ਬੱਚਤ ਕਰਨਾ ਪੰਜਾਬ ਸਰਕਾਰ ਦਾ ਉਪਰਾਲਾ ਹੈ। ਸਾਡੀ ਪਹਿਲ ਹੈ ਕਿ ਨਹਿਰੀ ਪਾਣੀ ਕਿਸਾਨਾਂ ਤੱਕ ਕਿਵੇਂ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਬਾਰੇ ਕਿਸੇ ਨੇ ਨਹੀਂ ਸੋਚਿਆ। ਇਸ ਦੌਰਾਨ ਉਨ੍ਹਾਂ ਪੁਰਾਣੀਆਂ ਸਰਕਾਰਾਂ ‘ਤੇ ਵੀ ਨਿਸ਼ਾਨਾ ਸਾਧਿਆ।

ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਸਿਰਫ ਪਾਣੀਆਂ ‘ਤੇ ਰਾਜਨੀਤੀ ਕਰ ਰਹੀਆਂ ਹਨ। ਪਰ ਸੀ.ਐਮ. ਮਾਨ ਪਾਣੀ ਬਚਾਉਣਾ ਚਾਹੁੰਦੇ ਹਨ। ਪੰਜਾਬ ਵਿੱਚ ਦੋ ਮਹੀਨਿਆਂ ਵਿੱਚ 13,471 ਖਾਲ ਨੂੰ ਠੀਕ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜੇਕਰ ਖਾਲ ਟੁੱਟ ਜਾਂਦੀ ਸੀ ਤਾਂ ਕਈ ਸਾਲਾਂ ਤੱਕ ਉਨ੍ਹਾਂ ਦੀ ਮੁਰੰਮਤ ਨਹੀਂ ਕੀਤੀ ਜਾਂਦੀ ਸੀ। 40 ਸਾਲਾਂ ਬਾਅਦ ਨਹਿਰੀ ਪਾਣੀ ਖੇਤਾਂ ਵਿੱਚ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਬਹੁਤ ਸਹਿਯੋਗ ਦਿੱਤਾ ਜਿਸ ਸਦਕਾ ਇਹ ਸੰਭਵ ਹੋ ਸਕਿਆ ਹੈ। ਪੰਜਾਬ ਦੇ ਕਿਸਾਨਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਹਰ ਕਿਸਾਨ ਨੂੰ ਨਹਿਰੀ ਪਾਣੀ ਦੇਣ ਦਾ ਕੰਮ ਕੀਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments