Home ਦੇਸ਼ ਕਿਸ਼ਤਵਾੜ ਤੋਂ ਬਾਅਦ ਹੁਣ ਅੱਜ ਕਠੂਆ ਜ਼ਿਲ੍ਹੇ ‘ਚ ਫਟਿਆ ਬੱਦਲ , 4...

ਕਿਸ਼ਤਵਾੜ ਤੋਂ ਬਾਅਦ ਹੁਣ ਅੱਜ ਕਠੂਆ ਜ਼ਿਲ੍ਹੇ ‘ਚ ਫਟਿਆ ਬੱਦਲ , 4 ਦੀ ਮੌਤ

0

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਵਿੱਚ ਕੁਦਰਤੀ ਆਫ਼ਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਕਿਸ਼ਤਵਾੜ ਤੋਂ ਬਾਅਦ ਹੁਣ ਅੱਜ ਕਠੂਆ ਜ਼ਿਲ੍ਹੇ ਵਿੱਚ ਬੱਦਲ ਫਟਣ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਆਫ਼ਤ ਕਾਰਨ ਕਠੂਆ ਦੇ ਜੋਡ ਇਲਾਕੇ ਵਿੱਚ ਭਾਰੀ ਜ਼ਮੀਨ ਖਿਸਕ ਗਈ ਹੈ, ਜਿਸ ਕਾਰਨ ਕਈ ਘਰ ਮਲਬੇ ਹੇਠ ਦੱਬ ਗਏ ਹਨ। ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਵੀ ਹੋਈ ਹੈ।

ਰਾਸ਼ਟਰੀ ਰਾਜਮਾਰਗ ਵੀ ਪ੍ਰਭਾਵਿਤ
ਬੱਦਲ ਫਟਣ ਕਾਰਨ ਆਏ ਮਲਬੇ ਨੇ ਜੰਮੂ-ਪਠਾਨਕੋਟ ਰਾਸ਼ਟਰੀ ਰਾਜਮਾਰਗ ਦੇ ਇੱਕ ਹਿੱਸੇ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਸ ਕਾਰਨ ਰਾਜਮਾਰਗ ਦੀ ਇੱਕ ਲੇਨ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ। ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਵੀ ਹੋ ਗਈ ਹੈ। ਰਾਹਤ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੀਆਂ ਹਨ।

ਕਿਸ਼ਤਵਾੜ ਦੁਖਾਂਤ : ਮੌਤਾਂ ਦੀ ਗਿਣਤੀ 65 ਹੋ ਗਈ
ਇਸ ਦੌਰਾਨ, ਕਿਸ਼ਤਵਾੜ ਵਿੱਚ ਹਾਲ ਹੀ ਵਿੱਚ ਵਾਪਰੀ ਬੱਦਲ ਫਟਣ ਦੀ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ 65 ਹੋ ਗਈ ਹੈ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਬੀਤੇ ਦਿਨ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ ਜਦੋਂ ਕਿ 82 ਹੋਰ ਹਾਲੇ ਵੀ ਲਾਪਤਾ ਹਨ।

ਮੁੱਖ ਮੰਤਰੀ ਨੇ ਇਸ ਆਫ਼ਤ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਗੰਭੀਰ ਜ਼ਖਮੀਆਂ ਨੂੰ 1 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਘਰਾਂ ਨੂੰ ਹੋਏ ਨੁਕਸਾਨ ਲਈ ਵੀ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version