HomePunjabਸੁਖਪਾਲ ਖਹਿਰਾ ਤੋਂ ਬਾਅਦ ਇਹ ਵੱਡੇ ਆਗੂ ਜਲਦ ਹੋਣਗੇ ਗ੍ਰਿਫ਼ਤਾਰ

ਸੁਖਪਾਲ ਖਹਿਰਾ ਤੋਂ ਬਾਅਦ ਇਹ ਵੱਡੇ ਆਗੂ ਜਲਦ ਹੋਣਗੇ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਦੇ ਆਗੂਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੁਖਪਾਲ ਸਿੰਘ ਖਹਿਰਾ (Sukhpal Singh Khaira) ਤੋਂ ਬਾਅਦ ਹੁਣ ਮਨਪ੍ਰੀਤ ਬਾਦਲ (Manpreet Badal) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅਦਾਲਤ ਪਹਿਲਾਂ ਹੀ ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਚੁੱਕੀ ਹੈ। ਇੰਨਾ ਹੀ ਨਹੀਂ ਸਾਬਕਾ ਵਿੱਤ ਮੰਤਰੀ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਹੁਣ ਵਿਜੀਲੈਂਸ ਦੀਆਂ ਟੀਮਾਂ ਨੇ ਮਨਪ੍ਰੀਤ ਬਾਦਲ ਦੀ ਭਾਲ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ ਅਤੇ ਉਤਰਾਖੰਡ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਨੂੰ ਡਰ ਹੈ ਕਿ ਸਾਬਕਾ ਵਿੱਤ ਮੰਤਰੀ ਵਿਦੇਸ਼ ਭੱਜ ਸਕਦੇ ਹਨ।

ਦੱਸ ਦਈਏ ਕਿ ਬਠਿੰਡਾ ਦੇ ਮਾਡਲ ਟਾਊਨ ਇਲਾਕੇ ‘ਚ ਪਲਾਟ ਖਰੀਦ ਮਾਮਲੇ ਨੂੰ ਲੈ ਕੇ ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ 6 ਲੋਕਾਂ ‘ਤੇ ਮਾਮਲਾ ਦਰਜ ਕੀਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments