HomePunjabਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੰਨ੍ਹਾਂ ਅਧਿਕਾਰੀਆਂ 'ਤੇ ਹੋ ਸਕਦੀ...

ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੰਨ੍ਹਾਂ ਅਧਿਕਾਰੀਆਂ ‘ਤੇ ਹੋ ਸਕਦੀ ਹੈ ਕਾਰਵਾਈ

ਮੋਹਾਲੀ: ਪੰਜਾਬ ਦੇ ਸਾਬਕਾ ਮੰਤਰੀ ਅਤੇ ਸਾਬਕਾ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਈ.ਡੀ. ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੋਹਾਲੀ ਅਦਾਲਤ (Mohali court) ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਾਬਕਾ ਮੰਤਰੀ ਨੂੰ 19 ਜਨਵਰੀ ਤੱਕ ਰਿਮਾਂਡ ’ਤੇ ਭੇਜ ਦਿੱਤਾ ਹੈ। ਹਾਲਾਂਕਿ ਈ.ਡੀ. ਅਧਿਕਾਰੀਆਂ ਵੱਲੋਂ ਇੱਕ ਹਫ਼ਤੇ ਦਾ ਰਿਮਾਂਡ ਮੰਗਿਆ ਗਿਆ ਸੀ।

ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਈ.ਡੀ. ਲੰਬੇ ਸਮੇਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ, ਜਿਸ ਤੋਂ ਬਾਅਦ ਈ.ਡੀ. ਨੇ ਸੋਮਵਾਰ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਧਰਮਸੋਤ ਪਿਛਲੀ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਸਨ। ਹਾਲ ਹੀ ‘ਚ ਜਲੰਧਰ ਦੇ ਈਡੀ ਵਿੰਗ ਵੱਲੋਂ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਧਰਮਸੋਤ ਸਮੇਤ ਸਲਾਠ ਜੰਗਲਾਤ ਵਿਭਾਗ ਨਾਲ ਸਬੰਧਤ ਕੁਝ ਹੋਰ ਅਧਿਕਾਰੀਆਂ ਅਤੇ ਠੇਕੇਦਾਰਾਂ ਦੇ ਘਰਾਂ ’ਤੇ ਵੀ ਛਾਪੇਮਾਰੀ ਕੀਤੀ ਗਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments