Homeਦੇਸ਼ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪੀ.ਐੱਮ ਮੋਦੀ ਨੇ ਇਕ ਵਾਰ...

ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪੀ.ਐੱਮ ਮੋਦੀ ਨੇ ਇਕ ਵਾਰ ਫਿਰ ਆਪਣੀ ਰਿਹਾਇਸ਼ ‘ਤੇ ਬੁਲਾਈ ਉੱਚ ਪੱਧਰੀ ਸੁਰੱਖਿਆ ਮੀਟਿੰਗ

ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਵਿਚਕਾਰ ਬੀਤੇ ਦਿਨ ਜੰਗਬੰਦੀ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਆਪਣੀ ਰਿਹਾਇਸ਼ ‘ਤੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਐਨ.ਐਸ.ਏ. ਅਜੀਤ ਡੋਵਾਲ, ਸੀ.ਡੀ.ਐਸ. ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਮੌਜੂਦ ਹਨ। ਦੂਜੇ ਪਾਸੇ, ਅੱਜ ਸਵੇਰੇ ਰਾਜਸਥਾਨ, ਪੰਜਾਬ, ਜੰਮੂ-ਕਸ਼ਮੀਰ ਵਿੱਚ ਸਥਿਤੀ ਆਮ ਦਿਖਾਈ ਦਿੱਤੀ। ਸਰਕਾਰ ਨੇ ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਬਗਲੀਹਾਰ ਅਤੇ ਸਲਾਰ ਡੈਮ ਦੇ ਗੇਟ ਖੋਲ੍ਹ ਦਿੱਤੇ।

ਪਾਕਿਸਤਾਨ ਨੇ ਬੀਤੀ ਸ਼ਾਮ 5 ਵਜੇ ਜੰਗਬੰਦੀ ਲਾਗੂ ਹੋਣ ਤੋਂ ਸਿਰਫ਼ 3 ਘੰਟੇ ਬਾਅਦ ਇਸ ਨੂੰ ਤੋੜ ਦਿੱਤੀ। ਜੰਮੂ-ਕਸ਼ਮੀਰ, ਗੁਜਰਾਤ, ਰਾਜਸਥਾਨ ਅਤੇ ਪੰਜਾਬ ਵਿੱਚ ਡਰੋਨ ਹਮਲੇ ਕੀਤੇ ਗਏ, ਜਿਨ੍ਹਾਂ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਬੀਤੀ ਸ਼ਾਮ ਨੂੰ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਸੀ ਕਿ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਸੀ ਕਿ 12 ਮਈ ਨੂੰ ਦੋਵਾਂ ਦੇਸ਼ਾਂ ਦੇ ਡੀ.ਜੀ.ਐਮ.ਓਜ਼ ਵਿਚਕਾਰ ਦੁਬਾਰਾ ਗੱਲਬਾਤ ਹੋਵੇਗੀ। ਇਸ ਸਮੇਂ ਸਰਹੱਦ ‘ਤੇ ਸਥਿਤੀ ਆਮ ਹੈ। ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਵਿੱਚ ਪਾਬੰਦੀਆਂ ਹਟਾਉਣੀਆਂ ਸ਼ੁਰੂ ਹੋ ਗਈਆਂ ਹਨ। ਪਰ ਸੁਰੱਖਿਆ ਕਰਮਚਾਰੀ ਅਜੇ ਵੀ ਚੌਕਸ ਹਨ।

RELATED ARTICLES
- Advertisment -
Google search engine
Google search engine

Most Popular

Recent Comments