ਸ਼ਿਮਲਾ: ਹਿਮਾਚਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਮੀਤ ਪ੍ਰਧਾਨ, ਸਾਬਕਾ ਵਿਧਾਇਕ (ਸੀ.ਪੀ.ਐਸ.) ਅਤੇ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਦੇ ਪੁੱਤਰ ਨੀਰਜ ਭਾਰਤੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ਆਪਣਾ ਅਸਤੀਫ਼ਾ ਸੂਬਾ ਕਾਂਗਰਸ ਪ੍ਰਧਾਨ ਵਿਨੈ ਕੁਮਾਰ ਨੂੰ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਨੀਰਜ ਭਾਰਤੀ ਨੂੰ ਸੋਸ਼ਲ ਮੀਡੀਆ ‘ਤੇ ਪਾਰਟੀ ਵਿਰੋਧੀ ਟਿੱਪਣੀਆਂ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਦੇ ਜਵਾਬ ‘ਚ ਨੀਰਜ ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਉਨ੍ਹਾਂ ਲਿਖਿਆ, ‘ਇਹ ਫ਼ੈਸਲਾ ਮੇਰੇ ਲਈ ਬਿਲਕੁਲ ਵੀ ਆਸਾਨ ਨਹੀਂ ਹੈ ਕਿਉਂਕਿ ਭਾਰਤੀ ਰਾਸ਼ਟਰੀ ਕਾਂਗਰਸ ਦੇ ਇੱਕ ਸਮਰਪਿਤ ਅਤੇ ਵਫ਼ਾਦਾਰ ਵਰਕਰ ਹੋਣ ਦੇ ਨਾਤੇ ਮੈਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਪੂਰੀ ਲਗਨ ਨਾਲ ਕੰਮ ਕੀਤਾ ਹੈ। ਅਸੀਂ ਹਜ਼ਾਰਾਂ ਸਮਰਪਿਤ ਕਾਂਗਰਸੀ ਵਰਕਰਾਂ ਨਾਲ ਮਿਲ ਕੇ ਭਾਰਤੀ ਜਨਤਾ ਪਾਰਟੀ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਦਿਨ ਰਾਤ ਮਿਹਨਤ ਕੀਤੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਸੂਬਾ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।
