Home ਸੰਸਾਰ ਨਿਊਯਾਰਕ ਹਵਾਈ ਅੱਡੇ ਦੇ ਰਨਵੇਅ ‘ਤੇ ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਦੀ ਟਰੱਕ...

ਨਿਊਯਾਰਕ ਹਵਾਈ ਅੱਡੇ ਦੇ ਰਨਵੇਅ ‘ਤੇ ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਦੀ ਟਰੱਕ ਨਾਲ ਟੱਕਰ

0

ਨਿਊਯਾਰਕ : ਨਿਊਯਾਰਕ ਦੇ ਲਾਗੁਆਰਡੀਆ ਹਵਾਈ ਅੱਡੇ ‘ਤੇ ਇੱਕ ਏਅਰ ਕੈਨੇਡਾ ਐਕਸਪ੍ਰੈਸ ਦੇ CRJ-900 ਜਹਾਜ਼ ਦੇ ਰਨਵੇਅ 4 ‘ਤੇ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਸਾਰੀਆਂ ਉਡਾਣ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। ਇਸ ਘਟਨਾ ਤੋਂ ਬਾਅਦ, ਐਮਰਜੈਂਸੀ ਪ੍ਰਤੀਕਿਰਿਆ ਸ਼ੁਰੂ ਕੀਤੀ ਗਈ  ਅਤੇ ਪੂਰੇ ਹਵਾਈ ਅੱਡੇ ‘ਤੇ ਆਉਣ-ਜਾਣ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਇਹ ਜਹਾਜ਼ ਏਅਰ ਕੈਨੇਡਾ ਐਕਸਪ੍ਰੈਸ ਦਾ ਸੀ ਅਤੇ ਮਾਂਟਰੀਅਲ ਤੋਂ ਆ ਰਿਹਾ ਸੀ। ਸ਼ੁਰੂਆਤੀ ਜਾਣਕਾਰੀ ਅਤੇ ਫਲਾਈਟ ਟਰੈਕਿੰਗ ਡੇਟਾ ਦੇ ਅਨੁਸਾਰ, ਜਹਾਜ਼ ਲੈਂਡਿੰਗ ਦੌਰਾਨ ਇੱਕ ਫਾਇਰ ਟਰੱਕ ਨਾਲ ਟਕਰਾ ਗਿਆ।

ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਪੁਸ਼ਟੀ ਕੀਤੀ ਹੈ ਕਿ ਇਸ ਟੱਕਰ ਤੋਂ ਬਾਅਦ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਹੈ ਅਤੇ ਸਾਰੀਆਂ ਉਡਾਣਾਂ ਨੂੰ ਜ਼ਮੀਨ ‘ਤੇ ਉਤਾਰ ਦਿੱਤਾ ਗਿਆ ਹੈ। ਔਨਲਾਈਨ ਸਾਹਮਣੇ ਆ ਰਹੀਆਂ ਆਡੀਓ ਰਿਕਾਰਡਿੰਗਾਂ ਅਤੇ ਸ਼ੁਰੂਆਤੀ ਫਲਾਈਟ ਟਰੈਕਿੰਗ ਡੇਟਾ ਤੋਂ ਪਤਾ ਚੱਲਿਆ ਕਿ ਟੱਕਰ ਹੋਣ ਤੋਂ ਕੁਝ ਸਮਾਂ ਪਹਿਲਾਂ, ਏਅਰ ਟ੍ਰੈਫਿਕ ਕੰਟਰੋਲ ਨੇ ਵਾਰ-ਵਾਰ ਜਹਾਜ਼ ਦੇ ਪਾਇਲਟਾਂ ਅਤੇ ਜ਼ਮੀਨੀ ਵਾਹਨ ਦੋਵਾਂ ਨੂੰ ਰੋਕਣ ਦਾ ਨਿਰਦੇਸ਼ ਦਿੱਤਾ ਸੀ।

ਟੱਕਰ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ ਜਿਸ ਵਿੱਚ ਹਵਾਈ ਅੱਡੇ ‘ਤੇ ਬਚਾਅ ਕਾਰਜ ਚੱਲਦਾ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਇੱਕ ਕਲਿੱਪ ਵਿੱਚ ਜਹਾਜ਼ ਦਾ ਅਗਲਾ ਹਿੱਸਾ ਕਈ ਡਿਗਰੀ ਉੱਪਰ ਵੱਲ ਝੁਕਿਆ ਹੋਇਆ ਦਿਖਾਇਆ ਗਿਆ ਹੈ, ਜਿਸ ਵਿੱਚ ਯਾਤਰੀ ਉਤਰ ਰਹੇ ਹਨ।

ਜਾਣਕਾਰੀ ਦੇ ਅਨੁਸਾਰ, ਨਿਊਯਾਰਕ ਫਾਇਰ ਡਿਪਾਰਟਮੈਂਟ ਨੇ ਕਿਹਾ ਹੈ ਕਿ ਘੱਟੋ-ਘੱਟ ਪੰਜ ਫਾਇਰਫਾਈਟਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜਹਾਜ਼ ਵਿੱਚ ਸਵਾਰ 100 ਤੋਂ ਵੱਧ ਯਾਤਰੀਆਂ ਦੇ ਜ਼ਖ਼ਮੀ ਹੋਣ ਹੋਣ ਦੀ ਵੀ ਖ਼ਬਰ ਹੈ। ਏਅਰਕ੍ਰਾਫਟ ਰੈਸਕਿਊ ਐਂਡ ਫਾਇਰਫਾਈਟਿੰਗ (ARFF) ਯੂਨਿਟਾਂ ਸਮੇਤ ਐਮਰਜੈਂਸੀ ਬਚਾਅ ਟੀਮਾਂ ਘਟਨਾ ਸਥਾਨ ‘ਤੇ ਤਾਇਨਾਤ ਹਨ।

ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ, ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚ ਕੁਝ ਅੱਗ ਬੁਝਾਉਣ ਵਾਲੇ ਅਤੇ ਯਾਤਰੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਕੁਝ ਵਿਅਕਤੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਹਾਲਾਂਕਿ ਅਧਿਕਾਰੀਆਂ ਨੇ ਅਜੇ ਤੱਕ ਅੰਤਿਮ ਅੰਕੜੇ ਜਾਰੀ ਨਹੀਂ ਕੀਤੇ ਹਨ। ਇਸ ਘਟਨਾ ਤੋਂ ਬਾਅਦ, ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਨੇ ਐਮਰਜੈਂਸੀ ਕਾਰਵਾਈਆਂ ਨੂੰ ਸੁਚਾਰੂ ਬਣਾਉਣ ਅਤੇ ਟੱਕਰ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰਨ ਲਈ ਹਵਾਈ ਅੱਡੇ ‘ਤੇ ਆਉਣ ਅਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੋਕ ਦਿੱਤਾ ਹੈ।

ਐਫਏਏ ਦੇ ਐਲਾਨ ਵਿੱਚ ਕਿਹਾ ਗਿਆ ਹੈ ਕਿ ਹਵਾਈ ਅੱਡਾ ਐਮਰਜੈਂਸੀ ਕਾਰਨ ਬੰਦ ਕਰ ਦਿੱਤਾ ਗਿਆ ਹੈ ਅਤੇ ਇਸਦੇ ਲੰਬੇ ਸਮੇਂ ਲਈ ਬੰਦ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਇਸ ਸੰਬੰਧੀ ਕੋਈ ਪੱਕੀ ਜਾਣਕਾਰੀ ਨਹੀਂ ਦਿੱਤੀ ਗਈ। ਪਾਇਲਟਾਂ ਨੂੰ ਜਾਰੀ ਕੀਤੀ ਗਈ ਇੱਕ ਵੱਖਰੀ ਸਲਾਹ ਵਿੱਚ, FAA ਨੇ ਕਿਹਾ ਕਿ ਹਵਾਈ ਅੱਡਾ 6:00 GMT ਤੱਕ ਬੰਦ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਅਧਿਕਾਰੀਆਂ ਨੇ ਅਜੇ ਤੱਕ ਇਹ ਖੁਲਾਸਾ ਨਹੀਂ ਕੀਤਾ ਹੈ ਕਿ ਕਿੰਨੇ ਲੋਕ ਜ਼ਖਮੀ ਹੋਏ ਹਨ ਜਾਂ ਨੁਕਸਾਨ ਦੀ ਹੱਦ ਕਿੰਨੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version