ਜਲੰਧਰ : ਜਲੰਧਰ ਵਿੱਚ ਏ.ਸੀ.ਪੀ. ਟ੍ਰੈਫਿਕ ਦੇ ਅਹੁਦੇ ‘ਤੇ ਤਾਇਨਾਤ ਰਹੇ ਅਜੈ ਪਾਲ ਸਿੰਘ 30 ਸਤੰਬਰ 2026 ਨੂੰ ਆਪਣੀ ਸੇਵਾਵਾਂ ਤੋਂ ਮੁਕਤ ਹੋ ਗਏ । ਉਨ੍ਹਾਂ ਦੀ ਸੇਵਾਮੁਕਤੀ ਦੇ ਨਾਲ ਹੀ ਉਨ੍ਹਾਂ ਦੀ ਪੁਲਿਸ ਵਿਭਾਗ ‘ਚ ਸੇਵਾ ਸਮਾਪਤ ਹੋ ਗਈ ।
ਅਜੈ ਪਾਲ ਸਿੰਘ ਨੇ ਏ.ਸੀ.ਪੀ. ਟ੍ਰੈਫਿਕ ਦੇ ਰੂਪ ਵਿੱਚ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਈ। ਪਿਛਲੇ ਕੁਝ ਸਮੇਂ ਤੋਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿਗੜ ਚੁੱਕੀ ਹੈ। ਇਸ ‘ਤੇ ਗੰਭੀਰਤਾ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ। ਪੁਲਿਸ ਵਿਭਾਗ ਵਿੱਚ ਏ.ਸੀ.ਪੀ. ਟਰੈਫਿਕ ਦੀ ਅਸਾਮੀ ਅਹਿਮ ਮੰਨੀ ਜਾਂਦੀ ਹੈ। ਇਸ ਅਹੁਦੇ ਦੀਆਂ ਮੁੱਖ ਜ਼ਿੰਮੇਵਾਰੀਆਂ ਵਿੱਚ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣਾ, ਟ੍ਰੈਫਿਕ ਪੁਲਿਸ ਦੇ ਕੰਮਕਾਜ ਦੀ ਨਿਗਰਾਨੀ ਕਰਨਾ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਸ਼ਾਮਲ ਹੈ।
30 ਸਤੰਬਰ ਨੂੰ ਸੇਵਾਮੁਕਤ ਹੋਏ ਅਜੈ ਪਾਲ ਸਿੰਘ ਦਾ ਪੁਲਿਸ ਵਿਭਾਗ ਵਿੱਚ ਸੇਵਾ ਕਾਲ ਪੂਰਾ ਹੋਣ ਤੋਂ ਬਾਅਦ ਹੁਣ ਰਾਜੇਸ਼ ਕੁਮਾਰ ਵਿਭਾਗੀ ਹੁਕਮਾਂ ਅਨੁਸਾਰ ਟਰੈਫ਼ਿਕ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੰਭਾਲਣਗੇ ।










