ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਆਗੂ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (Students Organization of India) (SOI) ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਨੂੰ ਕਾਊਂਟਰ ਇੰਟੈਲੀਜੈਂਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 110 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਤਰਫੋਂ ਤੇਜਵੀਰ ਸਿੰਘ (SOI Tejveer Singh) ਨੂੰ 20 ਜੁਲਾਈ ਨੂੰ ਦਰਜ ਹੋਏ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 100 ਗ੍ਰਾਮ ਹੈਰੋਇਨ, ਇੱਕ ਕਾਰ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਪਹਿਲਾਂ ਵੀ ਜ਼ਬਤ ਕੀਤੀ ਜਾ ਚੁੱਕੀ ਹੈ। ਜਿਸ ‘ਚ ਹਾਊਸਿੰਗ ਬੋਰਡ ਕਲੋਨੀ ‘ਚ ਰਹਿਣ ਵਾਲੇ ਗੁਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ, ਮਿਲੀ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਤੋਂ ਪੁੱਛਗਿੱਛ ਕਰਨ ‘ਤੇ ਹੀ ਤੇਜਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।