Home ਪੰਜਾਬ ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਪੁਲਿਸ ਨੇ ਚੰਡੀਗੜ੍ਹ ਤੋਂ ਕੀਤਾ...

ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਪੁਲਿਸ ਨੇ ਚੰਡੀਗੜ੍ਹ ਤੋਂ ਕੀਤਾ ਗ੍ਰਿਫ਼ਤਾਰ

0

ਫਿਰੋਜ਼ਪੁਰ : ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਕੀਤੀ ਗਈ ਹੈ। ਨਰਦੇਵ ਸਿੰਘ ਬੌਬੀ ਮਾਨ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਫਾਜ਼ਿਲਕਾ ਦੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇੱਕ ਟੀਮ ਨੇ ਚੰਡੀਗੜ੍ਹ ਤੋਂ ਬੌਬੀ ਮਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ, ਬੌਬੀ ਮਾਨ ਨੂੰ 2024 ਦੌਰਾਨ ਬੀ.ਡੀ.ਪੀ.ਓ. ਦਫ਼ਤਰ ਦੇ ਬਾਹਰ ਹੋਈ ਝੜਪ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਝੜਪ ਦੌਰਾਨ ਗੋਲੀਬਾਰੀ ਦੇ ਵੀ ਦੋਸ਼ ਲੱਗੇ ਸਨ, ਜਿਸ ਕਾਰਨ ਜਲਾਲਾਬਾਦ ਪੁਲਿਸ ਨੇ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਅਤੇ ਨਰਦੇਵ ਸਿੰਘ ਬੌਬੀ ਮਾਨ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਫਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜੀ ਸੀ, ਹਰਪਿੰਦਰ ਸਿੰਘ ਮਾਨ ਅਤੇ 15-20 ਅਣਪਛਾਤੇ ਲੋਕਾਂ ਖ਼ਿਲਾਫ਼ ਸਿਟੀ ਜਲਾਲਾਬਾਦ ਥਾਣੇ ਵਿੱਚ ਕੇਸ ਦਰਜ ਕੀਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version