ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਨਾਲ ਜੁੜੇ ਕਥਿਤ ਵਾਇਰਲ ਵੀਡੀਓ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਖ਼ੁਦ ਨੋਟਿਸ ਲਿਆ ਹੈ। ਵੀਡੀਓ ਵਿੱਚ ਔਰਤਾਂ ਪ੍ਰਤੀ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਵਰਤੇ ਜਾਣ ਦੇ ਦੋਸ਼ ਲਗਾਏ ਗਏ ਹਨ।
DGP ਪੰਜਾਬ ਨੂੰ ਨੋਟਿਸ ਜਾਰੀ
ਮਿਲੀ ਜਾਣਕਾਰੀ ਮੁਤਾਬਕ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਇਸ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਪੰਜਾਬ ਦੇ ਡੀਜੀਪੀ ਅਤੇ ਡਾਇਰੈਕਟਰ, ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
23 ਅਕਤੂਬਰ ਤੱਕ ਰਿਪੋਰਟ ਦੇਣ ਦੇ ਹੁਕਮ
ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ 23 ਅਕਤੂਬਰ 2026 ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਫਿਲਹਾਲ, ਇਹ ਮਾਮਲਾ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਚਰਚਾ ਵਿੱਚ ਹੈ। ਵੀਡੀਓ ਵਿੱਚ ਕਥਿਤ ਟਿੱਪਣੀਆਂ ਅਤੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਬਾਰੇ ਸਬੰਧਤ ਅਧਿਕਾਰੀਆਂ ਦੀ ਰਿਪੋਰਟ ਤੋਂ ਬਾਅਦ ਹੋਰ ਤੱਥ ਸਾਹਮਣੇ ਆ ਸਕਦੇ ਹਨ।










