ਨੈਸ਼ਨਲ ਡੈਸਕ: ਛੱਠ ਪੂਜਾ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਦਿੱਲੀ ਸਰਕਾਰ ਨੇ 16 ਨਵੰਬਰ 2026, ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਦਿੱਲੀ ਸਰਕਾਰ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰ, ਖੁਦਮੁਖਤਿਆਰ ਸੰਸਥਾਵਾਂ ਅਤੇ ਜਨਤਕ ਖੇਤਰ ਦੇ ਅਦਾਰੇ (PSUs) ਬੰਦ ਰਹਿਣਗੇ।
ਇਸ ਸਬੰਧੀ ਦਿੱਲੀ ਦੇ ਉਪ-ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਵੱਲੋਂ 9 ਨਵੰਬਰ 2026 ਨੂੰ ਇਹ ਹੁਕਮ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ’ਤੇ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਦੀਪ ਤਾਇਲ ਦੇ ਦਸਤਖ਼ਤ ਹਨ।
ਸਰਕਾਰੀ ਹੁਕਮ ਦੀਆਂ ਕਾਪੀਆਂ ਉਪ-ਰਾਜਪਾਲ ਦਫ਼ਤਰ, ਮੁੱਖ ਮੰਤਰੀ ਦਫ਼ਤਰ, ਦਿੱਲੀ ਵਿਧਾਨ ਸਭਾ ਦੇ ਸਪੀਕਰ, ਮੰਤਰੀ ਮੰਡਲ ਦੇ ਸਕੱਤਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਦਿੱਲੀ ਨਗਰ ਨਿਗਮ ਦੇ ਕਮਿਸ਼ਨਰ ਅਤੇ ਨਵੀਂ ਦਿੱਲੀ ਨਗਰਪਾਲਿਕਾ ਪਰਿਸ਼ਦ ਦੇ ਚੇਅਰਮੈਨ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਗਿਆ ਹੈ।
ਛੱਠ ਪੂਜਾ ਦਾ ਕੀ ਹੈ ਮਹੱਤਵ?
ਛੱਠ ਪੂਜਾ ਸੂਰਜ ਦੇਵਤਾ ਅਤੇ ਛੱਠੀ ਮਈਆ ਦੀ ਉਪਾਸਨਾ ਨੂੰ ਸਮਰਪਿਤ ਪਵਿੱਤਰ ਤਿਉਹਾਰ ਹੈ। ਇਸ ਮੌਕੇ ਸ਼ਰਧਾਲੂ ਵਰਤ ਰੱਖਦੇ ਹਨ ਅਤੇ ਸੂਰਜ ਦੇਵਤਾ ਨੂੰ ਅਰਘ ਭੇਟ ਕਰਦੇ ਹਨ। ਦਿੱਲੀ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਸ਼ਰਧਾ ਅਤੇ ਉਤਸ਼ਾਹ ਨਾਲ ਇਸ ਤਿਉਹਾਰ ਨੂੰ ਮਨਾਉਂਦੇ ਹਨ।
