Home ਪੰਜਾਬ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ 31 ਜੁਲਾਈ ਨੂੰ ਰਹਿਣਗੇ...

ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ 31 ਜੁਲਾਈ ਨੂੰ ਰਹਿਣਗੇ ਬੰਦ

0

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਐਲਾਨ ਕਰਦੇ ਹੋਏ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸਕੂਲ ਅਤੇ ਕਾਲਜ ਬੰਦ ਰਹਿਣਗੇ।

ਅਮਨ ਅਰੋੜਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਕੰਬੋਜ ਭਾਈਚਾਰੇ ਦੀਆਂ ਕੁਝ ਮੰਗਾਂ ਲਟਕ ਰਹੀਆਂ ਸਨ, ਜਿਨ੍ਹਾਂ ਵਿੱਚੋਂ ਇੱਕ ਵੱਡੀ ਮੰਗ ਇਹ ਸੀ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਪੂਰੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਵੇ। ਇਸ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਵਿੱਚ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਮੰਗ ਨੂੰ ਵੀ ਸਵੀਕਾਰ ਕਰ ਲਿਆ ਗਿਆ ਹੈ, ਜਿਸ ਤਹਿਤ ਭਵਾਨੀਗੜ੍ਹ, ਭੀਖੀ, ਸੁਨਾਮ, ਕੋਟ ਸ਼ਮੀਰ ਰੋਡ ਦਾ ਨਾਮ ਸ਼ਹੀਦ ਊਧਮ ਸਿੰਘ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸ ਨਾਮਕਰਨ ਦਾ ਰਸਮੀ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 31 ਜੁਲਾਈ ਨੂੰ ਕਰਨਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਤੋਂ ਭਵਾਨੀਗੜ੍ਹ ਸੜਕ ਦਾ ਨਾਮ ਵੀ ਸ਼ਹੀਦ ਊਧਮ ਸਿੰਘ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ ਅਤੇ ਇਸ ਲਈ ਮੁੱਖ ਮੰਤਰੀ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਨਾਲ ਗੱਲ ਕਰ ਚੁੱਕੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version