Home ਦੇਸ਼ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਦੇ ਆਗੂ ਮਹਿਬੂਬ ਅਲੀ ਹੈਦਰਾਬਾਦ ‘ਚ ਚਾਕੂ ਮਾਰ...

ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਦੇ ਆਗੂ ਮਹਿਬੂਬ ਅਲੀ ਹੈਦਰਾਬਾਦ ‘ਚ ਚਾਕੂ ਮਾਰ ਕੀਤੀ ਗਈ ਹੱਤਿਆ

0

ਹੈਦਰਾਬਾਦ: ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏ.ਆਈ.ਐਮ.ਆਈ.ਐਮ.) ਦੇ ਇੱਕ ਆਗੂ ਦੀ ਹੈਦਰਾਬਾਦ ਦੇ ਫਲਕਨੁਮਾ ਇਲਾਕੇ ਵਿੱਚ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 60 ਸਾਲਾ ਮਹਿਬੂਬ ਅਲੀ ਵਜੋਂ ਹੋਈ ਹੈ। ਇਹ ਘਟਨਾ ਬੀਤੀ ਦੇਰ ਰਾਤ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਬੀਤੀ ਰਾਤ ਫਲਕਨੁਮਾ ਥਾਣਾ ਖੇਤਰ ਦੇ ਵੱਟੇਪੱਲੀ ‘ਚ ਅੀੰੀੰ ਨੇਤਾ ‘ਤੇ ਚਾਕੂ ਮਾਰਿਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਪੰਜ-ਛੇ ਲੋਕਾਂ ਦੇ ਸਮੂਹ ਨੇ ਅਲੀ ‘ਤੇ ਹਮਲਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਹਮਲਾਵਰਾਂ ਨੇ ਉਨ੍ਹਾਂ ਨੂੰ ਅਲਮਾਸ ਹੋਟਲ ਨੇੜੇ ਘੇਰ ਲਿਆ ਅਤੇ ਚਾਕੂ ਅਤੇ ਦਾਤਰੀ ਨਾਲ ਹਮਲਾ ਕਰ ਦਿੱਤਾ। AIMIM ਨੇਤਾਵਾਂ ਨੂੰ ਕਈ ਵਾਰ ਚਾਕੂ ਮਾਰ ਕੇ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ ਗਿਆ । ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਅਲੀ ਸੜਕ ‘ਤੇ ਡਿੱਗ ਗਏ ਅਤੇ ਕਰੀਬ 15 ਮਿੰਟ ਤੱਕ ਉੱਥੇ ਹੀ ਪਏ ਰਹੇ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹਮਲੇ ਦੀ ਸੂਚਨਾ ਮਿਲਣ ‘ਤੇ ਫਲਕਨੁਮਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਬਾਰੇ ਇੱਕ ਅਧਿਕਾਰਤ ਬਿਆਨ ਵਿੱਚ, ਪੁਲਿਸ ਨੇ ਕਿਹਾ, “ਸ਼ੱਕੀ ਨੂੰ ਫੜਨ ਲਈ ਤਿੰਨ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਕਤਲ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ।” ਘਟਨਾ ਤੋਂ ਬਾਅਦ ਏ.ਆਈ.ਐਮ.ਆਈ.ਐਮ. ਦੇ ਵਿਧਾਇਕ ਮੁਹੰਮਦ ਮੁਬੀਨ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਹਮਦਰਦੀ ਪ੍ਰਗਟ ਕੀਤੀ। ਮੁਬੀਨ ਨੇ ‘ਤੇ ਇਕ ਪੋਸਟ ਵਿਚ ਲਿਖਿਆ ਹੈ ਕਿ ਵਿਧਾਇਕ ਨੇ ਥਾਣੇ ਪਹੁੰਚ ਕੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਇਸ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਮੁਬੀਨ ਨੇ ਅੱਗੇ ਕਿਹਾ, “ਅਸੀਂ ਤੇਲੰਗਾਨਾ ਸਰਕਾਰ ਅਤੇ ਹੈਦਰਾਬਾਦ ਪੁਲਿਸ ਨੂੰ ਗਸ਼ਤ ਵਧਾਉਣ, ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਅਤੇ ਹਰ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਨਸ਼ਿਆਂ ਅਤੇ ਹਿੰਸਕ ਅਪਰਾਧਾਂ ਦੇ ਵਧ ਰਹੇ ਖ਼ਤਰੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦੇ ਹਾਂ।” ਪੁਲਿਸ ਨੇ ਦੱਸਿਆ ਕਿ ਹਾਲੇ ਜਾਂਚ ਜਾਰੀ ਹੈ ਅਤੇ ਚਸ਼ਮਦੀਦ ਗਵਾਹਾਂ ਅਤੇ ਮ੍ਰਿਤਕ ਦੇ ਪਰਿਵਾਰ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version