Home ਪੰਜਾਬ 11ਵੀਂ ਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਮਿਲਣਗੇ ਸਕੂਲ ਬੈਗ

11ਵੀਂ ਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਮਿਲਣਗੇ ਸਕੂਲ ਬੈਗ

0

ਲੁਧਿਆਣਾ: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਬੈਗ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਇਹ ਬੈਗ 2026-27 ਦੇ ਅਕਾਦਮਿਕ ਸੈਸ਼ਨ ਲਈ ਤਿਆਰ ਕੀਤੇ ਗਏ ਹਨ। ਬੋਰਡ ਨੇ ਪਹਿਲਾਂ ਹੀ ਇਹ ਬੈਗ ਜ਼ਿਲ੍ਹਾ ਪੱਧਰ ‘ਤੇ ਸਥਿਤ ਖੇਤਰੀ ਦਫ਼ਤਰਾਂ ਰਾਹੀਂ ਸਿੱਖਿਆ ਬਲਾਕਾਂ ਨੂੰ ਭੇਜ ਦਿੱਤੇ ਹਨ।

ਇਸ ਸਬੰਧ ਵਿੱਚ, ਪੀ.ਐਸ.ਈ.ਬੀ. ਨੇ ਸਕੂਲ ਸਿੱਖਿਆ ਡਾਇਰੈਕਟਰ (ਸੈਕੰਡਰੀ) ਨੂੰ ਪੱਤਰ ਲਿਖ ਕੇ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ) ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰਨ ਲਈ ਕਿਹਾ ਹੈ। ਇਨ੍ਹਾਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦੇਣ ਕਿ ੳੇੁਹ ਪੀ.ਐਸ.ਈ.ਬੀ. ਦੇ ਖੇਤਰੀ ਦਫ਼ਤਰ ਵਿੱਚ ਤਾਇਨਾਤ ਜ਼ਿਲ੍ਹਾ ਮੈਨੇਜਰ ਤੋਂ ਜਲਦੀ ਤੋਂ ਜਲਦੀ ਸਕੂਲ ਬੈਗ ਇਕੱਠੇ ਕਰਨ।

ਇਸ ਤੋਂ ਇਲਾਵਾ, ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰਾਪਤ ਸਕੂਲ ਬੈਗ ਸਮੇਂ ‘ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵੰਡੇ ਜਾਣ , ਤਾਂ ਕਿ ਸਾਰੇ ਯੋਗ ਵਿਦਿਆਰੀਆਂ ਤੱਕ ਇਹ ਬੈਗ ਬਿਨਾਂ ਕਿਸੇ ਦੇਰੀ ਦੇ ਪਹੁੰਚ ਸਕਣ ।

NO COMMENTS

LEAVE A REPLY

Please enter your comment!
Please enter your name here

Exit mobile version