Home ਪੰਜਾਬ ਇਸ ਦਿਨ ਪੰਜਾਬ ਦੇ ਸਾਰੇ ਟੋਪ ਪਲਾਜ਼ੇ ਹੋਣਗੇ ਫਰੀ

ਇਸ ਦਿਨ ਪੰਜਾਬ ਦੇ ਸਾਰੇ ਟੋਪ ਪਲਾਜ਼ੇ ਹੋਣਗੇ ਫਰੀ

0

ਚੰਡੀਗੜ੍ਹ: ਸਾਂਝਾ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਦੇ ਪ੍ਰਸਤਾਵਿਤ ਅਮਰੀਕਾ-ਭਾਰਤ ਦੁਵੱਲੇ ਵਪਾਰ ਸਮਝੌਤੇ ਅਤੇ ਮੁਕਤ ਵਪਾਰ ਸਮਝੌਤੇ ਦੇ ਵਿਰੋਧ ‘ਚ 22 ਜੁਲਾਈ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਮੁਕਤ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਾ ਦੇਣ ਦਾ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਦੂਜੇ ਦੇਸ਼ਾਂ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤਿਆਂ ਦਾ ਸਖ਼ਤ ਵਿਰੋਧ ਕੀਤਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਅਤੇ ਬਹੁਕੌਮੀ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਵਿਦੇਸ਼ੀ ਨਿਵੇਸ਼ਕਾਂ ਲਈ ਦੇਸ਼ ਦੀ ਵਿਸ਼ਾਲ ਮੰਡੀ ਖੋਲ੍ਹ ਰਹੀ ਹੈ। ਆਲਮੀ ਪੂੰਜੀ ਅਤੇ ਵਪਾਰ ਦਾ ਇਹ ਪਸਾਰ ਘਰੇਲੂ ਮੰਡੀ ਅਤੇ ਆਰਥਿਕਤਾ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ, ਜਿਸ ਦਾ ਸਭ ਤੋਂ ਮਾੜਾ ਅਸਰ ਆਮ ਲੋਕਾਂ ‘ਤੇ ਪਵੇਗਾ। ਸਰਕਾਰ ਅਸਲੀਅਤ ਨੂੰ ਛੁਪਾ ਰਹੀ ਹੈ ਅਤੇ ਖੇਤੀ ਅਤੇ ਡੇਅਰੀ ਸੈਕਟਰ ਨੂੰ ਵਿਦੇਸ਼ੀ ਵਪਾਰ ਲਈ ਖੋਲ੍ਹ ਕੇ ਅਮਰੀਕੀ ਸਰਕਾਰ ਅੱਗੇ ਸਮਰਪਣ ਕਰ ਰਹੀ ਹੈ।

ਇਸ ਕਾਰਨ ਭਾਰਤ ਦਾ ਸਮੁੱਚਾ ਖੇਤੀ ਸੈਕਟਰ ਅਤੇ ਸਹਾਇਕ ਉਦਯੋਗ ਬਰਬਾਦ ਹੋ ਜਾਣਗੇ। ਇਸ ਦੇ ਵਿਰੋਧ ਵਿੱਚ ਮੋਰਚੇ ਵੱਲੋਂ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੂਬੇ ਭਰ ਵਿੱਚ ਤਿੱਖਾ ਸੰਘਰਸ਼ ਵਿੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version