Home ਪੰਜਾਬ ਅਮਰਜੀਤ ਸਿੰਘ ਚਾਵਲਾ ਮਾਮਲਾ: ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ...

ਅਮਰਜੀਤ ਸਿੰਘ ਚਾਵਲਾ ਮਾਮਲਾ: ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਜਥੇਦਾਰ ਗੜਗੱਜ ਤੋਂ ਮੰਗਿਆ ਜਵਾਬ

0

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਐਸ.ਜੀ.ਪੀ.ਸੀ, ਅਕਾਲੀ ਦਲ ਦੇ ਪ੍ਰਧਾਨ ਅਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਇਸ ਪੂਰੇ ਘਟਨਾਕ੍ਰਮ ਦਾ ਜਵਾਬ ਦੇਣ, ਨਾਲ ਹੀ ਪੰਜਾਬ ਸਰਕਾਰ ਸਰਕਾਰ ਵਿਸ਼ੇਸ਼ ਜਾਂਚ ਟੀਮ ਬਣਾ ਕੇ ਇਸ ਮਾਮਲੇ ਦੀ ਜਾਂਚ ਕਰਵਾਏ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਲਈ ਸਬੰਧਤ ਮਹਿਲਾ ਨੂੰ ਬੁਲਾਇਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ 2 ਦਸੰਬਰ ਦੇ ਹੁਕਮਾਂ ਦਾ ਬਦਲਾ ਲੈਣ ਦੀ ਨੀਅਤ ਨਾਲ ਉਸ ਬੀਬੀ ਨੂੰ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਨੂੰ ਸੰਗਤ ਅੱਗੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਮਹਿਲਾ ਨੂੰ ਕਿਸ ਮਕਸਦ ਲਈ ਬੁਲਾਇਆ ਗਿਆ ਸੀ।

ਉਨ੍ਹਾਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਇਸ ਘਟਨਾਕ੍ਰਮ ਦਾ ਕੋਈ ਜਵਾਬ ਨਹੀਂ ਹੈ ਤਾਂ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਵੀ ਇਸ ਮਾਮਲੇ ’ਚ ਜਵਾਬਦੇਹ ਹੋਣਾ ਚਾਹੀਦਾ ਹੈ। ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਕੇਸ ਅਤੇ ਲੱਗੇ ਦੋਸ਼ਾਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੀ ਪੂਰੀ ਜਾਂਚ ਐਸ.ਆਈ.ਟੀ. ਗਠਿਤ ਕਰਕੇ ਕਰਵਾਈ ਜਾਵੇ।

NO COMMENTS

LEAVE A REPLY

Please enter your comment!
Please enter your name here

Exit mobile version