Home ਦੇਸ਼ ਆਪਣੇ ਅੰਤਿਮ ਪੜਾਅ ‘ਤੇ ਪਹੁੰਚੀ ਅਮਰਨਾਥ ਯਾਤਰਾ

ਆਪਣੇ ਅੰਤਿਮ ਪੜਾਅ ‘ਤੇ ਪਹੁੰਚੀ ਅਮਰਨਾਥ ਯਾਤਰਾ

0

ਜੰਮੂ : ਸ਼੍ਰੀ ਬਾਬਾ ਬਰਫਾਨੀ ਜੀ ਦੀ ਅਮਰਨਾਥ ਯਾਤਰਾ 3 ਜੁਲਾਈ 2026 ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਤੋਂ ਸ਼ੁਰੂ ਹੋਈ ਸੀ ਅਤੇ ਇਹ ਪਵਿੱਤਰ ਸ਼੍ਰੀ ਅਮਰਨਾਥ ਯਾਤਰਾ 2026 ਹੁਣ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਗਈ ਹੈ। ਹਾਲਾਂਕਿ ਜੰਮੂ-ਕਸ਼ਮੀਰ ‘ਚ ਲਗਾਤਾਰ ਖਰਾਬ ਮੌਸਮ ਅਤੇ ਭਾਰੀ ਮੀਂਹ ਕਾਰਨ ਯਾਤਰਾ ਪ੍ਰਭਾਵਿਤ ਹੋਈ ਹੈ। ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਯਾਤਰਾ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ।

ਮੀਂਹ ਕਾਰਨ ਅਮਰਨਾਥ ਯਾਤਰਾ ਦੇ ਬਾਲਟਾਲ ਅਤੇ ਪਹਿਲਗਾਮ ਦੋਵਾਂ ਮਾਰਗਾਂ ‘ਤੇ ਟ੍ਰੈਕ ਪ੍ਰਭਾਵਿਤ ਹੋਏ ਹਨ। ਪ੍ਰਸ਼ਾਸਨ ਦੀ ਪਹਿਲ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ ਅਤੇ ਮੌਸਮ ਦੇ ਠੀਕ ਹੋਣ ਅਤੇ ਸੜਕਾਂ ਦੀ ਹਾਲਤ ਆਮ ਵਾਂਗ ਹੋਣ ਤੋਂ ਬਾਅਦ ਅਗਲੇਰੀ ਸਥਿਤੀ ਬਾਰੇ ਫੈਸਲਾ ਲਿਆ ਹੈ।

ਯਾਤਰਾ ਦੇ ਆਖਰੀ ਪੜਾਅ ਵਿੱਚ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਸਨ ਪਰ ਮੌਸਮ ਦੀ ਚੁਣੌਤੀ ਨੇ ਯਾਤਰਾ ਪ੍ਰਬੰਧਕਾਂ ਨੂੰ ਚੌਕਸ ਕਰ ਦਿੱਤਾ ਹੈ। ਅਧਿਕਾਰੀਆਂ ਨੇ ਯਾਤਰੀਆਂ ਨੂੰ ਮੌਸਮ ਅਤੇ ਪ੍ਰਸ਼ਾਸਨ ਦੀਆਂ ਸਲਾਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ 2026 ਦੀ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਈ ਸੀ ਅਤੇ ਤੈਅ ਸਮੇਂ ਮੁਤਾਬਕ 28 ਅਗਸਤ ਤੱਕ ਚੱਲੇਗੀ।

NO COMMENTS

LEAVE A REPLY

Please enter your comment!
Please enter your name here

Exit mobile version