Homeਹਰਿਆਣਾਅੰਬਾਲਾ ’ਚ ਨਿਰਮਾਣ ਅਧੀਨ ਇਮਾਰਤ ਦਾ ਲੈਂਟਰ ਡਿੱਗਿਆ, 4 ਮਜ਼ਦੂਰਾਂ ਦੀ ਮੌਤ

ਅੰਬਾਲਾ ’ਚ ਨਿਰਮਾਣ ਅਧੀਨ ਇਮਾਰਤ ਦਾ ਲੈਂਟਰ ਡਿੱਗਿਆ, 4 ਮਜ਼ਦੂਰਾਂ ਦੀ ਮੌਤ

ਅੰਬਾਲਾ: ਹਰਿਆਣਾ ਦੇ ਅੰਬਾਲਾ ਦੇ ਧੂਲਕੋਟ ਪਿੰਡ ਵਿੱਚ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਦਾ ਲੈਂਟਰ ਡਿੱਗਣ ਨਾਲ ਵੱਡਾ ਹਾਦਸਾ ਵਾਪਰਿਆ। ਹਾਦਸੇ ਵਿੱਚ ਹੁਣ ਤੱਕ ਚਾਰ ਮਜ਼ਦੂਰਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਹੋਰ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੰਭਾਵਨਾ ਹੈ।

ਰਿਪੋਰਟਾਂ ਮੁਤਾਬਕ ਹਾਦਸੇ ਸਮੇਂ ਇਮਾਰਤ ਦੀ ਤੀਜੀ ਮੰਜ਼ਿਲ ’ਤੇ ਲੈਂਟਰ ਪਾਉਣ ਦਾ ਕੰਮ ਚੱਲ ਰਿਹਾ ਸੀ। ਉਸ ਵੇਲੇ ਮੌਕੇ ’ਤੇ ਕਰੀਬ 35 ਤੋਂ 40 ਮਜ਼ਦੂਰ ਕੰਮ ਕਰ ਰਹੇ ਸਨ। ਲੈਂਟਰ ਦਾ ਢਾਂਚਾ ਡਿੱਗਣ ਤੋਂ ਬਾਅਦ ਕਈ ਮਜ਼ਦੂਰ ਮਲਬੇ ਹੇਠ ਫਸ ਗਏ। ਹੁਣ ਤੱਕ 13 ਲੋਕਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ ਹੈ, ਜਿਨ੍ਹਾਂ ਨੂੰ ਅੰਬਾਲਾ ਸਿਟੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਵਿੱਚੋਂ ਚਾਰ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਮਲਬਾ ਹਟਾਉਣ ਲਈ ਜੇਸੀਬੀ ਮਸ਼ੀਨਾਂ ਦੀ ਮਦਦ ਲਈ ਜਾ ਰਹੀ ਹੈ। ਐਸਡੀਆਰਐਫ ਦੀ ਟੀਮ ਵੀ ਰਾਹਤ ਅਤੇ ਬਚਾਅ ਕਾਰਜ ਵਿੱਚ ਸ਼ਾਮਲ ਹੈ। ਮਲਬੇ ਹੇਠ ਹੋਰ ਮਜ਼ਦੂਰਾਂ ਦੇ ਦੱਬੇ ਹੋਣ ਦੀ ਸੰਭਾਵਨਾ ਕਾਰਨ ਰੈਸਕਿਊ ਆਪਰੇਸ਼ਨ ਲਗਾਤਾਰ ਜਾਰੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਇਮਾਰਤ ਦਾ ਢਾਂਚਾ ਲੈਂਟਰ ਪਾਉਣ ਦੌਰਾਨ ਡਿੱਗਿਆ। ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦੀ ਮੁੱਖ ਤਰਜੀਹ ਮਲਬੇ ਹੇਠ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਅਤੇ ਜ਼ਖਮੀਆਂ ਨੂੰ ਇਲਾਜ ਮੁਹੱਈਆ ਕਰਵਾਉਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments