Homeਪੰਜਾਬਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤੀਜੇ ਪੜਾਅ 'ਚ ਕੀਤੀਆਂ ਗਈਆਂ ਸੋਧਾਂ

ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤੀਜੇ ਪੜਾਅ ‘ਚ ਕੀਤੀਆਂ ਗਈਆਂ ਸੋਧਾਂ

ਸੰਗਰੂਰ: ਸੰਗਰੂਰ ਦੇ ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫੇਅਰਜ਼ ਵੱਲੋਂ ਵਿੱਤੀ ਸਾਲ 2026-2027 ਵਿੱਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤੀਜੇ ਪੜਾਅ ਵਿੱਚ ਕੁਝ ਸੋਧਾਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਜਿਸ ਵਿੱਚ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਅਖੀਰਲੇ ਸਾਲ/ਸਮੈਸਟਰ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕਰ ਲਿਆ ਗਿਆ ਹੈ ਅਤੇ ਹੁਣ ਵਿਦਿਆਰਥੀ ਇਸ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦੇ ਤੀਜੇ ਪੜਾਅ ਵਿੱਚ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸੋਧ ਭਾਰਤ ਦੀ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) ਦੇ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਅਤੇ ਹੁਨਰ ਵਿਕਾਸ ਨੂੰ ਵਧਾਉਣ ਅਤੇ ਸਿੱਖਿਆ ਤੋਂ ਕੰਮ ਵੱਲ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਂਦੀਆਂ ਹਨ।

ਸਿੰਪੀ ਸਿੰਗਲਾ ਨੇ ਅੱਗੇ ਦੱਸਿਆ ਕਿ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਅਖੀਰਲੇ ਸਾਲ ਜਾਂ ਸਮੈਸਟਰ ਦੇ ਵਿਦਿਆਰਥੀ ਜਿਨ੍ਹਾਂ ਦੀ ਉਮਰ 18 ਤੋਂ 25 ਸਾਲ ਹੈ ਉਹ ਭਾਰਤ ਦੀ ਨਾਮੀਂ ਕੰਪਨੀਆਂ ਵਿੱਚ ਪੇਡ ਇੰਨਟਰਨਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇੰਟਰਨਜ਼ ਨੂੰ ਪ੍ਰਤੀ ਮਹੀਨਾ ਘੱਟੋ-ਘੱਟ 9,000 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਇੰਨਟਰਨਸ਼ਿਪ ਦੀ ਨਵੀਆਂ ਤਬਦੀਲੀਆਂ ਅਨੁਸਾਰ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਦੌਰਾਨ ਆਪਣੇ ਸਬੰਧਤ ਵਿਦਿਅਕ ਸੰਸਥਾਵਾਂ ਤੋਂ ਇੱਕ ਐਨ ਓ ਸੀ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਜਿਸ ਵਿੱਚ ਇਹ ਪੁਸ਼ਟੀ ਹੋਣੀ ਚਾਹੀਦੀ ਹੈ ਕਿ ਇੰਟਰਨਸ਼ਿਪ ਵਿੱਚ ਭਾਗੀਦਾਰੀ ਅਕਾਦਮਿਕ ਜ਼ਰੂਰਤਾਂ ਵਿੱਚ ਵਿਘਨ ਨਹੀਂ ਪਾਵੇਗੀ ਅਤੇ ਨਾਲ ਹੀ ਅਧਿਕਾਰਤ ਹਸਤਾਖਰ ਕਰਨ ਵਾਲਿਆਂ ਵਿੱਚ ਵਿਭਾਗ ਦੇ ਮੁਖੀ, ਡੀਨ, ਪ੍ਰਿੰਸੀਪਲ, ਜਾਂ ਸਿਖਲਾਈ ਅਤੇ ਪਲੇਸਮੈਂਟ ਅਧਿਕਾਰੀ ਟੀ.ਪੀ.ਓ. ਸ਼ਾਮਲ ਹਨ।

ਇਸ ਯੋਜਨਾ ਦੇ ਤੀਜੇ ਪੜਾਅ ਦੌਰਾਨ 300 ਤੋਂ ਵੱਧ ਕੰਪਨੀਆਂ ਨੇ ਹਿੱਸਾ ਲਿਆ ਹੈ। ਪੀਐਮ ਆਈ ਐਸ ਪੋਰਟਲ ਤੇ ਕੰਪਨੀਆਂ ਨਿਰੰਤਰ ਤੌਰ ਤੇ ਇੰਟਰਨਸ਼ਿਪ ਦੇ ਮੌਕੇ ਪੋਸਟ ਕਰ ਰਹੀਆਂ ਹਨ ਜਿਸ ਵਿੱਚ 18-25 ਸਾਲ ਦੀ ਉਮਰ ਦੇ ਯੋਗ ਨੌਜਵਾਨ ਅਧਿਕਾਰਤ ਪੀਐਮ ਆਈ ਐਸ ਪੋਰਟਲ www.pminternship.mca.gov.in ਰਾਹੀਂ ਅਰਜ਼ੀ ਦੇ ਸਕਦੇ ਹਨ ਅਤੇ ਆਪਣੀਆਂ ਰੁਚੀਆਂ ਅਤੇ ਕਰੀਅਰ ਦੀਆਂ ਇੱਛਾਵਾਂ ਦੇ ਅਨੁਸਾਰ ਇੰਟਰਨਸ਼ਿਪ ਦੇ ਮੌਕਿਆਂ ਦਾ ਲਾਭ ਲੈ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments