HomePunjabਆਪ' ਨਾਲ ਗਠਜੋੜ ਦੀਆਂ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਬਿਆਨ ਆਇਆ ਸਾਹਮਣੇ

ਆਪ’ ਨਾਲ ਗਠਜੋੜ ਦੀਆਂ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ: ਲੋਕ ਸਭਾ ਚੋਣਾਂ ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ (Congress and Aam Aadmi Party) ਵਿਚਾਲੇ ਗਠਜੋੜ ਦੀਆਂ ਖ਼ਬਰਾਂ ਵਿਚਾਲੇ ਨਵਜੋਤ ਸਿੱਧੂ (Navjot Sidhu) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਕਾਂਗਰਸ ਦੇ ਕਈ ਆਗੂ ਸੰਸਦੀ ਚੋਣਾਂ ਵਿੱਚ ਸੂਬੇ ਦੀ ਸੱਤਾਧਾਰੀ ਪਾਰਟੀ ‘ਆਪ’ ਨਾਲ ਗੱਠਜੋੜ ਦਾ ਵਿਰੋਧ ਕਰ ਰਹੇ ਹਨ, ਜਦਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦੇਸ਼ ਹਿੱਤ ਲਈ ਲੋਕ ਸਭਾ ਚੋਣਾਂ (Lok Sabha elections) ਇਕੱਠੇ ਲੜਨ ਦਾ ਹੱਕ ਜਤਾਇਆ ਹੈ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਕਿਹਾ ਹੈ ਕਿ ਦੇਸ਼ ਦੀ ਬਿਹਤਰੀ ਲਈ ਲੋਕ ਸਭਾ ਚੋਣਾਂ ਮਿਲ ਕੇ ਲੜਨੀਆਂ ਪੈਣਗੀਆਂ।

ਨਵਜੋਤ ਸਿੱਧੂ ਨੇ ਟਵੀਟ ਕੀਤਾ ਕਿ, “ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ, ਇਹ ਇੱਕ ਵੱਡੇ ਮਕਸਦ ਲਈ ਹੈ।” ਸੰਵਿਧਾਨ ਦੀ ਭਾਵਨਾ ਦਾ ਸਤਿਕਾਰ ਕਰਨ ਅਤੇ ਸੰਸਥਾਵਾਂ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਤਾਕਤ ਪ੍ਰਾਪਤ ਕਰਨ ਵਾਲੇ ਬੰਧਨਾਂ ਤੋਂ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ। ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ, ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ। ਸਾਡੇ ਲੋਕਤੰਤਰ ਨੂੰ ਬਚਾਉਣ ਲਈ ਸਵਾਰਥ ਦੀ ਰਾਜਨੀਤੀ ਤਿਆਗ ਦੇਣੀ ਚਾਹੀਦੀ ਹੈ, ਜੈ ਹਿੰਦ।”

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments