HomePunjabਭਾਰਤ-ਕੈਨੇਡਾ ਵਿਵਾਦ ਦਰਮਿਆਨ ਜੈਸ਼ੰਕਰ ਅਮਰੀਕੀ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ

ਭਾਰਤ-ਕੈਨੇਡਾ ਵਿਵਾਦ ਦਰਮਿਆਨ ਜੈਸ਼ੰਕਰ ਅਮਰੀਕੀ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ : ਖਾਲਿਸਤਾਨੀ ਸਮਰਥਕ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਰੁਕਾਵਟ ਦੇ ਵਿਚਕਾਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (External Affairs Minister S Jaishankar) ਵੀਰਵਾਰ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ (US Secretary of State Antony Blinken) ਨਾਲ ਮੁਲਾਕਾਤ ਕਰਨਗੇ। ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਦੋਹਾਂ ਨੇਤਾਵਾਂ ਵਿਚਾਲੇ ਬੈਠਕ ਦੇ ਏਜੰਡੇ ਦੇ ਸੰਬੰਧ ‘ਚ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਦੋ ਮਿੱਤਰ ਦੇਸ਼ਾਂ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਸੰਕਟ ਨੂੰ ਲੈ ਕੇ ਗੱਲਬਾਤ ਹੋਵੇਗੀ।

ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਮੀਡੀਆ ਨੂੰ ਕਿਹਾ, ”ਮੈਂ ਇਸ ਬਾਰੇ ਕੋਈ ਭਵਿੱਖਬਾਣੀ ਨਹੀਂ ਕਰਨਾ ਚਾਹੁੰਦਾ ਹਾਂ ਕਿ ਉਹ (ਬਲਿੰਕਨ) ਮੀਟਿੰਗ (ਜੈਸ਼ੰਕਰ ਨਾਲ) ਵਿੱਚ ਕੀ ਚਰਚਾ ਕਰਨਗੇ, ਪਰ ਜਿਵੇਂ ਕਿ ਅਸੀਂ ਸਪੱਸ਼ਟ ਕੀਤਾ ਹੈ, ਅਸੀਂ ਇਸ ਨੂੰ ਉਠਾਇਆ ਹੈ, ਅਸੀਂ ਉਹਨਾਂ ਨੂੰ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਅਤੇ ਅਸੀਂ ਉਹਨਾਂ ਨੂੰ ਅਜਿਹਾ ਕਰਨ ਲਈ ਉਤਸ਼ਾਹਿਤ ਕਰਦੇ ਰਹਾਂਗੇ। ਉਹ ਅੱਜ ਦੁਪਹਿਰ ਇੱਥੇ ਵਿਦੇਸ਼ ਵਿਭਾਗ ਦੇ ਫੋਗੀ ਬਾਟਮ ਹੈੱਡਕੁਆਰਟਰ ਵਿਖੇ ਜੈਸ਼ੰਕਰ ਅਤੇ ਬਲਿੰਕਨ ਵਿਚਕਾਰ ਹੋਣ ਵਾਲੀ ਮੀਟਿੰਗ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।

ਮੰਨਿਆ ਜਾ ਰਿਹਾ ਹੈ ਕਿ ਜੈਸ਼ੰਕਰ ਅਤੇ ਬਲਿੰਕੇਨ ਮੀਟਿੰਗ ਤੋਂ ਪਹਿਲਾਂ ਆਪਣੀ ਫੋਟੋ ਖਿਚਵਾਉਣਗੇ ਪਰ ਮੀਡੀਆ ਤੋਂ ਦੂਰੀ ਬਣਾ ਕੇ ਰੱਖਣਗੇ। ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਦੀ ਇਹ ਯੋਜਨਾ ਕੈਨੇਡਾ ਸੰਕਟ ਤੋਂ ਕਾਫੀ ਪਹਿਲਾਂ ਤਿਆਰ ਕੀਤੀ ਗਈ ਸੀ। ਅਮਰੀਕਾ ਇਸ ਸਾਲ ਦੇ ਸ਼ੁਰੂ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਭਾਰਤ ਨੂੰ ਅਪੀਲ ਕਰ ਰਿਹਾ ਹੈ। ਕੈਨੇਡਾ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਹੈ ਕਿ ਕੈਨੇਡਾ ਅੱਤਵਾਦੀਆਂ ਦੀ ਪਨਾਹਗਾਹ ਬਣ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments