Home ਪੰਜਾਬ ਅਮਿਤ ਸ਼ਾਹ ਤੇ ਸੁਖਬੀਰ ਬਾਦਲ ਨੇ ਸੱਦੀ ਪ੍ਰੈੱਸ ਕਾਨਫਰੰਸ

ਅਮਿਤ ਸ਼ਾਹ ਤੇ ਸੁਖਬੀਰ ਬਾਦਲ ਨੇ ਸੱਦੀ ਪ੍ਰੈੱਸ ਕਾਨਫਰੰਸ

0

ਪੰਜਾਬ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੱਜ ਅਕਾਲੀ-BJP ਗਠਜੋੜ ‘ਤੇ ਲਗਭਗ ਮੋਹਰ ਲੱਗ ਗਈ ਹੈ। ਅੱਜ ਦੁਪਹਿਰ 1 ਵਜੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੀ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਹੈ। ਸੰਭਾਵਨਾ ਹੈ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗਠਜੋੜ ਦਾ ਐਲਾਨ ਕੀਤਾ ਜਾ ਸਕਦਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਕੁਮਾਰ ਸਮੇਤ ਪੰਜਾਬ ਦੇ ਸਾਰੇ ਸੀਨੀਅਰ ਆਗੂਆਂ ਨੂੰ ਦਿੱਲੀ ਬੁਲਾਇਆ ਗਿਆ ਹੈ ਅਤੇ ਉਹ ਦਿੱਲੀ ਲਈ ਰਵਾਨਾ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਖੇਤੀ ਸੁਧਾਰ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦੌਰਾਨ ਸਤੰਬਰ 2020 ਵਿੱਚ ਦੋਵੇਂ ਪਾਰਟੀਆਂ ਵੱਖ ਹੋ ਗਈਆਂ ਸਨ, ਪਰ ਹੁਣ ਇੱਕ ਵਾਰ ਫਿਰ ਦੋਵੇਂ ਪਾਰਟੀਆਂ ਨੇੜੇ ਆ ਰਹੀਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version