Home ਦੇਸ਼ ਨਾਂਦੇੜ ‘ਚ ਹੋਏ ਹਮਲੇ ‘ਤੇ ਅਮੀਤ ਸ਼ਾਹ ਨੇ ਸੁਖਬੀਰ ਸਿੰਘ ਬਾਦਲ ਦਾ...

ਨਾਂਦੇੜ ‘ਚ ਹੋਏ ਹਮਲੇ ‘ਤੇ ਅਮੀਤ ਸ਼ਾਹ ਨੇ ਸੁਖਬੀਰ ਸਿੰਘ ਬਾਦਲ ਦਾ ਜਾਣਿਆ ਹਾਲ-ਚਾਲ

0

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ ਮਹਾਰਾਸ਼ਟਰ ਦੇ ਨਾਂਦੇੜ ‘ਚ ਹਮਲਾ ਹੋਇਆ। ਇਹ ਘਟਨਾ ਗੁਰਦੁਆਰਾ ਸਾਹਿਬ ਦੇ ਅੰਦਰ ਵਾਪਰੀ। ਹਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਹੱਥ ਵਿੱਚ ਸੱਟ ਲੱਗ ਗਈ ਅਤੇ ਸਰੀਰ ਦੇ ਕੁਝ ਹੋਰ ਅੰਗਾਂ ’ਤੇ ਵੀ ਸੱਟਾਂ ਲੱਗਣ ਦੀ ਮੁੱਢਲੀ ਜਾਣਕਾਰੀ ਹੈ। ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।

ਗ੍ਰਹਿ ਮੰਤਰੀ ਦਾ ਹਾਲ-ਚਾਲ ਜਾਣਨ ‘ਤੇ ਸੁਖਬੀਰ ਸਿੰਘ ਬਾਦਲ ਦੀ ਪਤਨੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਹਰਸਿਮਰਤ ਕੌਰ ਨੇ ਧੰਨਵਾਦ ਕਰਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਲਈ ਵੀ ਲਿਖੀ ਪੋਸਟ
ਹਰਸਿਮਰਤ ਕੌਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਾਲ-ਚਾਲ ਪੁੱਛਣ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਕੌਰ ਨੇ ਪੋਸਟ ਵਿੱਚ ਲਿਖਿਆ, “ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੀ ਹਾਂ। ਮਹਾਰਾਸ਼ਟਰ ਵਿੱਚ ਗੁਰੂਘਰ ਵਿੱਚ ਹੋਏ ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਨ ਲਈ ਮੇਰੇ ਨਾਲ ਸੰਪਰਕ ਕਰਨ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ।”

ਉਨ੍ਹਾਂ ਨੇ ਅੱਗੇ ਲਿਖਿਆ, “ਇਸ ਔਖੇ ਸਮੇਂ ਦੌਰਾਨ ਤੁਹਾਡੀ ਨਿੱਜੀ ਚਿੰਤਾ ਅਤੇ ਤੁਹਾਡੇ ਦਿਲਾਸਾ ਦੇਣ ਵਾਲੇ ਸ਼ਬਦਾਂ ਲਈ ਮੈਂ ਤੁਹਾਡਾ ਧੰਨਵਾਦੀ ਹਾਂ। ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ ਦੀ ਘੋਰ ਉਲੰਘਣਾ ਕਰਨ ਵਾਲੀ ਇਸ ਦੁਖਦਾਈ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਉਣ ਲਈ ਤੁਹਾਡੀ ਵਚਨਬੱਧਤਾ ਲਈ ਵੀ ਤੁਹਾਡਾ ਧੰਨਵਾਦ।”

NO COMMENTS

LEAVE A REPLY

Please enter your comment!
Please enter your name here

Exit mobile version