ਨਵੀਂ ਦਿੱਲੀ: ਸਿੱਖ ਧਰਮ ਦੇ ਮੋਢੀ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ ਅੱਜ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ।
ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਇਨਸਾਫ਼, ਕਰੁਣਾ ਅਤੇ ਸਮਾਨਤਾ ਦੇ ਪ੍ਰਤੀਕ ਹਨ।
ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਕਿ ‘ਇਨਸਾਫ਼, ਕਰੁਣਾ ਅਤੇ ਸਮਾਨਤਾ ਦੇ ਪ੍ਰਤੀਕ, ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ।’

‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਦਾ ਸੁਨੇਹਾ ਅੱਜ ਵੀ ਪ੍ਰੇਰਣਾਦਾਇਕ
ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਦਾ ਸੰਦੇਸ਼ ਅੱਜ ਵੀ ਹਰ ਵਿਅਕਤੀ ਨੂੰ ਇਮਾਨਦਾਰੀ ਨਾਲ ਮਿਹਨਤ ਕਰਨ ਅਤੇ ਆਪਣੀ ਕਮਾਈ ਦਾ ਫਲ ਦੂਜਿਆਂ ਨਾਲ ਸਾਂਝਾ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਭਾਰਤੀ ਸੱਭਿਆਚਾਰ ਦੀ ਹਜ਼ਾਰਾਂ ਸਾਲਾਂ ਦੀ ਯਾਤਰਾ ਦੇ ਸਾਰ ਨੂੰ ਆਪਣੇ ਅੰਦਰ ਸਮੋਈ ਹੋਈ ਹੈ। ਇਹ ਬਾਣੀ ਸਾਨੂੰ ਹਮੇਸ਼ਾ ਸੱਚ, ਸੇਵਾ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀ ਰਹੇਗੀ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਮਨੁੱਖਤਾ ਲਈ ਸੱਚ, ਬਰਾਬਰੀ, ਸੇਵਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਲਈ Chardikala Time TV ਨੂੰ ਕਰੋ Subscribe:-
Facebook:- https://www.facebook.com/Chardiklatimetvlive










