HomePunjabਡਿਬਰੂਗੜ੍ਹ ਜੇਲ੍ਹ ਬੰਦ 'ਚ ਅੰਮ੍ਰਿਤਪਾਲ ਤੇ ਸਾਥੀਆਂ ਵੱਲੋਂ ਭੁੱਖ ਹੜਤਾਲ ਖ਼ਤਮ

ਡਿਬਰੂਗੜ੍ਹ ਜੇਲ੍ਹ ਬੰਦ ‘ਚ ਅੰਮ੍ਰਿਤਪਾਲ ਤੇ ਸਾਥੀਆਂ ਵੱਲੋਂ ਭੁੱਖ ਹੜਤਾਲ ਖ਼ਤਮ

ਅਸਾਮ : ਆਸਾਮ ਦੀ ਡਿਬਰੂਗੜ੍ਹ ਜੇਲ੍ਹ (Dibrugarh Jail) ਪ੍ਰਸ਼ਾਸਨ ਵੱਲੋਂ ਮੰਗਾਂ ਨਾ ਮੰਨੇ ਜਾਣ ’ਤੇ ਐਨ.ਐਸ.ਏ ਤਹਿਤ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਸਾਥੀਆਂ ਵੱਲੋਂ 24 ਘੰਟੇ ਦੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ।  ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਤੰਬਾਕੂ, ਮੈਡੀਕਲ ਸਹੂਲਤਾਂ ਅਤੇ ਟੈਲੀਫੋਨ ਦੀ ਸਹੂਲਤ ਨਾ ਦਿੱਤੇ ਜਾਣ ਦੇ ਰੋਸ ‘ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰ ਦਿੱਤੀ ਸੀ।

ਦੱਸ ਦੇਈਏ ਕਿ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਨਾਲ ਮੁਲਾਕਾਤ ਤੋਂ ਬਾਅਦ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਚੰਗਾ ਖਾਣਾ ਨਹੀਂ ਦਿੱਤਾ ਜਾ ਰਿਹਾ ਹੈ। ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਖਾਣਾ ਬਣਾਉਣ ਲਈ ਜ਼ਿੰਮੇਵਾਰ ਵਿਅਕਤੀ ਤੰਬਾਕੂ ਦਾ ਸੇਵਨ ਕਰਦਾ ਹੈ, ਜੋ ਕਿ ਸਿੱਖ ਰਹਿਤ ਮਰਿਆਦਾ (ਧਾਰਮਿਕ ਰਹਿਤ ਮਰਯਾਦਾ) ਦੇ ਵਿਰੁੱਧ ਹੈ।  ਉਸ ਦਾ ਕਹਿਣਾ ਹੈ ਕਿ ਜਦੋਂ ਵੀ ਉਹ ਅੰਮ੍ਰਿਤਪਾਲ ਨੂੰ ਮਿਲਣ ਜਾਂਦੀ ਹੈ ਤਾਂ ਉਸ ਨੂੰ 20-25 ਹਜ਼ਾਰ ਰੁਪਏ ਖਰਚਣੇ ਪੈਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਫੋਨ ’ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਸਾਨੂੰ ਉਨ੍ਹਾਂ ਦੇ ਹਾਲ-ਚਾਲ ਬਾਰੇ ਪਤਾ ਲੱਗ ਸਕੇ ਕਿਉਂਕਿ ਹਰ ਪਰਿਵਾਰ ਇਹ ਖਰਚਾ ਨਹੀਂ ਝੱਲ ਸਕਦਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments