HomePunjabਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ 'ਚ ਦਾਇਰ ਕੀਤੀ ਪਟੀਸ਼ਨ

ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ‘ਚ ਦਾਇਰ ਕੀਤੀ ਪਟੀਸ਼ਨ

ਚੰਡੀਗੜ੍ਹ: ਡਿਬਰੂਗੜ੍ਹ ਜੇਲ੍ਹ (Dibrugarh Jail) ਵਿੱਚ ਬੰਦ ਅੰਮ੍ਰਿਤਪਾਲ ਸਿੰਘ (Amritpal Singh) ਵੱਲੋਂ ਹਾਈ ਕੋਰਟ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਵਕੀਲ ਨੂੰ ਮਿਲਣ ਦੀ ਮੰਗ ਕੀਤੀ ਗਈ ਹੈ। ਉਕਤ ਪਟੀਸ਼ਨ ਅੰਮ੍ਰਿਤਪਾਲ ਦੇ ਚਾਚਾ ਹਰਜੀਤ, ਵਰਿੰਦਰ ਫੌਜੀ ਅਤੇ ਦਲਜੀਤ ਕਲਸੀ ਵੱਲੋਂ ਐਡਵੋਕੇਟ ਨਵਕਿਰਨ ਸਿੰਘ ਰਾਹੀਂ ਦਾਇਰ ਕੀਤੀ ਗਈ ਹੈ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਉਸ ਨੂੰ ਵਕੀਲ ਨਾਲ ਮਿਲਣ ਨਹੀਂ ਦੇ ਰਿਹਾ।

ਇਸ ਤੋਂ ਇਲਾਵਾ ਅੰਮ੍ਰਿਤਪਾਲ ਵੱਲੋਂ ਅੰਮ੍ਰਿਤਸਰ ਦੇ ਡੀ.ਸੀ ਖ਼ਿਲਾਫ਼ ਵੀ ਉਲੰਘਣਾ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਡੀਸੀ ਨੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਇਸ ਮਾਮਲੇ ਦੀ ਸੁਣਵਾਈ 13 ਜੁਲਾਈ ਨੂੰ ਤੈਅ ਕੀਤੀ ਗਈ ਹੈ। ਅੰਮ੍ਰਿਤਪਾਲ ਦੇ ਬਾਕੀ 3 ਸਾਥੀਆਂ ਦੀ ਪਟੀਸ਼ਨ ‘ਤੇ ਬਾਅਦ ‘ਚ ਸੁਣਵਾਈ ਹੋਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments