Home ਪੰਜਾਬ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 7 ਤੇਜ਼ਧਾਰ ਹਥਿਆਰ ਤੇ 40 ਜਿੰਦਾ ਕਾਰਤੂਸ ਸਮੇਤ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 7 ਤੇਜ਼ਧਾਰ ਹਥਿਆਰ ਤੇ 40 ਜਿੰਦਾ ਕਾਰਤੂਸ ਸਮੇਤ ਦੋ ਦੋਸ਼ੀ ਕੀਤੇ ਗ੍ਰਿਫ਼ਤਾਰ

0

ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਇਕ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 7 ਤੇਜ਼ਧਾਰ ਹਥਿਆਰ ਅਤੇ 40 ਜਿੰਦਾ ਕਾਰਤੂਸ ਬਰਾਮਦ ਕੀਤੇ ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ਾਂ ਵਿੱਚ ਬੈਠੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ। ਇਨ੍ਹਾਂ ਰਾਹੀਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਲਿਆਂਦੀਆਂ ਜਾਂਦੀਆਂ ਸਨ, ਜੋ ਅੱਗੇ ਪੰਜਾਬ ਅਤੇ ਹੋਰ ਖੇਤਰਾਂ ਵਿਚ ਸਰਗਰਮ ਅਪਰਾਧੀਆਂ ਨੂੰ ਪਹੁੰਚਾਈਆਂ ਜਾਂਦੀਆਂ ਸਨ।

ਇਸ ਮਾਮਲੇ ਵਿੱਚ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿੱਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ । ਪੁਲਿਸ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦੇ ਪਿਛਲੇ ਅਤੇ ਬਾਅਦ ਦੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਨਾਲ ਜੁੜੇ ਹੋਰ ਦੋਸ਼ੀਆਂ ਦੀ ਵੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਸਰਹੱਦ ਪਾਰ ਤੋਂ ਚੱਲ ਰਹੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਲਗਾਤਾਰ ਕਾਰਵਾਈ ਜਾਰੀ ਰਹੇਗੀ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਜਿਹੇ ਅਪਰਾਧਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਵਿਸ਼ੇਸ਼ ਅਭਿਆਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

NO COMMENTS

LEAVE A REPLY

Please enter your comment!
Please enter your name here

Exit mobile version