Home ਪੰਜਾਬ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਦੋ ਵੱਡੇ ਨੈੱਟਵਰਕਾਂ ਦਾ ਕੀਤਾ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਦੋ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼

0

ਅੰਮ੍ਰਿਤਸਰ: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਸਰਹੱਦ ਪਾਰ ਦੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਨਜਾਇਜ਼ ਪਿਸਤੌਲ ਅਤੇ 2 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਪਰੋਕਤ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਵਿਦੇਸ਼ੀ ਤਸਕਰਾਂ ਨਾਲ ਜੁੜੀਆਂ ਮਿਲੀਆਂ ਤਾਰਾਂ
ਡੀ.ਜੀ.ਪੀ. ਨੇ ਲਿ ਖਿਆ ਕਿ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਸਮੱਗਲਰਾਂ ਦੇ ਸੰਪਰਕ ਵਿੱਚ ਸਨ। ਦੋਸ਼ ਹੈ ਕਿ ਉਹ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰ ਮੰਗਵਾ ਕੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰਨ ਦੀ ਤਿਆਰੀ ਕਰ ਰਹੇ ਸਨ। ਪੁਲਿਸ ਹੁਣ ਮੁਲਜ਼ਮਾਂ ਦੇ ਵਿਦੇਸ਼ੀ ਤਸਕਰਾਂ ਦੇ ਨੈੱਟਵਰਕ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਦੋ ਥਾਣਿਆਂ ਵਿੱਚ ਐਫ.ਆਈ.ਆਰ
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਅਤੇ ਸੁਲਤਾਨਵਿੰਡ ਥਾਣੇ ਵਿੱਚ ਦੋ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜੇ ਹੋਏ ਹਨ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਕਿਸ ਤਰੀਕਿਆਂ ਰਾਹੀਂ ਪੰਜਾਬ ਪਹੁੰਚਾਈ ਜਾ ਰਹੀ ਸੀ।

ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਜਾਂਚ ਜਾਰੀ
ਪੁਲਿਸ ਮੁਲਜ਼ਮਾਂ ਦੇ ਅੱਗੇ ਅਤੇ ਪਿੱਛੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਨਾਲ ਹੀ, ਸਰਹੱਦ ਪਾਰ ਬੈਠੇ ਹੈਂਡਲਰਾਂ ਅਤੇ ਸਥਾਨਕ ਪੱਧਰ ‘ਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਲੇਰੀ ਜਾਂਚ ਵਿੱਚ ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਅਤੇ ਪੂਰੀ ਸਪਲਾਈ ਚੇਨ ਦਾ ਖੁਲਾਸਾ ਹੋਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version