Home ਪੰਜਾਬ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਵਾਈ ਅੱਡੇ ‘ਤੇ ਆਉਣ ਵਾਲੇ ਯਾਤਰੀਆਂ ਤੇ ਸ਼ਰਧਾਲੂਆਂ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਵਾਈ ਅੱਡੇ ‘ਤੇ ਆਉਣ ਵਾਲੇ ਯਾਤਰੀਆਂ ਤੇ ਸ਼ਰਧਾਲੂਆਂ ਦੇ ਲਈ ਜਾਰੀ ਕੀਤੀ ਐਡਵਾਇਜ਼ਰੀ

0

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਉਣ ਵਾਲੇ ਯਾਤਰੀਆਂ ਅਤੇ ਸ਼ਰਧਾਲੂਆਂ ਦੇ ਲਈ ਇੱਕ ਜ਼ਰੂਰੀ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਜਿਨ੍ਹਾਂ ਯਾਤਰੀਆਂ ਦੀਆਂ ਉਡਾਣਾਂ ਅੱਜ 2 ਜੁਲਾਈ 2026 ਨੂੰ ਸਵੇਰੇ 3 ਵਜੇ ਤੋਂ ਰਾਤ 10 ਵਜੇ ਤੱਕ ਹਨ, ਉਨ੍ਹਾਂ ਨੂੰ ਆਪਣੀ ਉਡਾਣ ਦੀ ਰਵਾਨਗੀ ਤੋਂ ਘੱਟੋ-ਘੱਟ 5 ਘੰਟੇ ਪਹਿਲਾਂ ਹਵਾਈ ਅੱਡੇ ‘ਤੇ ਪਹੁੰਚਣ ਹੈ ਤਾਂ ਜੋ ਕਿ ਸਮੇਂ ਸਿਰ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਹੋ ਸਕਣ।

ਇਸ ਦੌਰਾਨ, ਹਵਾਈ ਅੱਡੇ ਦੇ ਅਹਾਤੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਪ੍ਰਸ਼ਾਸਨ ਵੱਲੋਂ ਨਿਰਧਾਰਤ ਦੋ ਪਾਰਕਿੰਗ ਪੁਆਇੰਟਾਂ ‘ਤੇ ਹੀ ਆਪਣੇ ਵਾਹਨ ਪਾਰਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਟ੍ਰੈਫਿਕ ਅਤੇ ਪਾਰਕਿੰਗ ਦੀ ਸਮੱਸਿਆ ਤੋਂ ਬਚਣ ਲਈ, ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਦੋਪਹੀਆ ਵਾਹਨਾਂ ਦੀ ਵਰਤੋਂ ਕਰਨ ਜਾਂ ਸਮੂਹਾਂ ਵਿੱਚ ਆਉਣ। ਕਮਿਸ਼ਨਰੇਟ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਨਤਾ ਦੀ ਸਹੂਲਤ ਅਤੇ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version