Home ਪੰਜਾਬ ਅੰਮ੍ਰਿਤਸਰ ਅਦਾਲਤ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤੀ ਪੈਰੋਲ, ਦਾਦੀ ਦੇ...

ਅੰਮ੍ਰਿਤਸਰ ਅਦਾਲਤ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤੀ ਪੈਰੋਲ, ਦਾਦੀ ਦੇ ਅੰਤਿਮ ਸੰਸਕਾਰ ‘ਚ ਹੋਣਗੇ ਸ਼ਾਮਲ

0
ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਹਿਰਾਸਤੀ ਪੈਰੋਲ ਮਿਲ ਗਈ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਤਿੰਨ ਘੰਟਿਆਂ ਲਈ ਪੈਰੋਲ ਦੇਣ ਦਾ ਹੁਕਮ ਦਿੱਤਾ।

ਜਾਣਕਾਰੀ ਮੁਤਾਬਕ, ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਿਰਾਸਤੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।

ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਜੇਲ੍ਹ ਵਿੱਚ ਬੰਦ ਹਨ। ਅਦਾਲਤ ਦੇ ਹੁਕਮਾਂ ਅਨੁਸਾਰ, ਉਨ੍ਹਾਂ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਤੋਂ ਪੰਜਾਬ ਲਿਆਂਦਾ ਜਾਵੇਗਾ ਅਤੇ ਨਿਰਧਾਰਤ ਸਮੇਂ ਤੋਂ ਬਾਅਦ ਵਾਪਸ ਲਿਜਾਇਆ ਜਾਵੇਗਾ।

ਇਸ ਫੈਸਲੇ ਨਾਲ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰਕ ਦੁੱਖ ਦੀ ਘੜੀ ਵਿੱਚ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।

NO COMMENTS

LEAVE A REPLY

Please enter your comment!
Please enter your name here

Exit mobile version