Home ਪੰਜਾਬ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 160 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 160 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

0

ਅੰਮ੍ਰਿਤਸਰ: ਪਾਕਿਸਤਾਨ ਤੋਂ ਸਰਹੱਦ ਪਾਰ ਰਾਹੀਂ ਹੋਣ ਵਾਲੀ ਹੈਰੋਇਨ ਦੀ ਤਸਕਰੀ ‘ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਪਣਾ ਸ਼ਿਕੰਜਾ ਕੱਸ ਦਿੱਤਾ ਹੈ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 160 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ।

ਪਹਿਲੇ ਮਾਮਲੇ ਵਿੱਚ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਘਰਿੰਡਾ ਪੁਲਿਸ ਨੇ ਇੱਕ ਨਾਕਾ ਲਗਾਇਆ ਅਤੇ ਗੁਰਬਖਸ਼ੀਸ਼ ਸਿੰਘ ਅਤੇ ਉਸਦੇ ਸਾਥੀ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਨ੍ਹਾਂ ਕੋਲੋਂ 10 ਕਿਲੋ 18 ਗ੍ਰਾਮ ਹੈਰੋਇਨ, ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ ਲਗਭਗ 70 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੋਵਾਂ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤੀ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਇਸੇ ਤਰ੍ਹਾਂ, ਲੋਪੋਕੇ ਪੁਲਿਸ ਨੇ ਬੀ.ਐੱਸ.ਐੱਫ. (BSF) ਦੇ ਖੁਫੀਆ ਵਿੰਗ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਇੱਕ ਵਿਸ਼ੇਸ਼ ਨਾਕੇ ‘ਤੇ ਸੁਖਮਨਪ੍ਰੀਤ ਸਿੰਘ ਨਾਮਕ ਇੱਕ ਬਦਨਾਮ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 13 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਹੋਈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ ਲਗਭਗ 90 ਕਰੋੜ ਰੁਪਏ ਅਨੁਮਾਨਿਤ ਹੈ। ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਮੁਲਜ਼ਮ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version