Home ਪੰਜਾਬ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ , ਦੋ ਹੱਥਗੋਲਿਆਂ ਸਮੇਤ ਇੱਕ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ , ਦੋ ਹੱਥਗੋਲਿਆਂ ਸਮੇਤ ਇੱਕ ਵਿਅਕਤੀ ਕੀਤਾ ਕਾਬੂ

0

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਤਰਨਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਤੋਂ ਦੋ ਹੱਥਗੋਲੇ ਬਰਾਮਦ ਕੀਤੇ ਹਨ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।

ਡੀ.ਜੀ.ਪੀ. ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈ.ਐਸ.ਆਈ. (ਇੰਟਰ-ਸਰਵਿਿਸਜ਼ ਇੰਟੈਲੀਜੈਂਸ) ਦੇ ਏਜੰਟਾਂ ਦੇ ਸੰਪਰਕ ਵਿੱਚ ਸੀ ਅਤੇ ਇਹ ਖ਼ਤਰਨਾਕ ਸਮੱਗਰੀ ਉਸਨੂੰ ਸਰਹੱਦ ਪਾਰ ਤੋਂ ਸਪਲਾਈ ਕੀਤੀ ਗਈ ਸੀ।

ਫਿਲਹਾਲ ਮੁਲਜ਼ਮ ਵਿਰੁੱਧ ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪੁਲਿਸ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਕਈ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version