ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ 1 ਕਿਲੋ 128 ਗ੍ਰਾਮ ਹੈਰੋਇਨ ਅਤੇ 3 ਪਾਕਿਸਤਾਨੀ .30 ਬੋਰ ਦੇ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਅਨੁਸਾਰ ਇਹ ਬਰਾਮਦਗੀ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਹੋਈ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਿਸ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ‘ਚ ਜੁਟੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।












