Homeਪੰਜਾਬਅੰਮ੍ਰਿਤਸਰ ’ਚ ਨੌਜਵਾਨ ਕਤਲ ਕੇਸ ਸੁਲਝਿਆ, ਮੁੱਖ ਮੁਲਜ਼ਮ ਕਾਬੂ

ਅੰਮ੍ਰਿਤਸਰ ’ਚ ਨੌਜਵਾਨ ਕਤਲ ਕੇਸ ਸੁਲਝਿਆ, ਮੁੱਖ ਮੁਲਜ਼ਮ ਕਾਬੂ

ਅੰਮ੍ਰਿਤਸਰ: ਥਾਣਾ ਇਸਲਾਮਾਬਾਦ ਦੇ ਅਧੀਨ ਆਉਂਦੇ ਇਲਾਕੇ ਵਿੱਚ 17 ਤਾਰੀਖ਼ ਦੀ ਰਾਤ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਨੂੰ ਅੰਮ੍ਰਿਤਸਰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮਾਮਲੇ ਦੇ ਮੁੱਖ ਮੁਲਜ਼ਮ ਆਕਾਸ਼ਦੀਪ ਸਿੰਘ ਉਰਫ਼ ਅੱਭੀ ਲੂਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਸੀ.ਪੀ ਜੁਗਰਾਜ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਂਚ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਡੀ.ਸੀ.ਪੀ ਮੁਤਾਬਕ 17 ਤਾਰੀਖ਼ ਨੂੰ ਰਾਤ ਕਰੀਬ 10 ਵਜੇ ਪੁਲਿਸ ਨੂੰ ਇੱਕ ਨੌਜਵਾਨ ਨੂੰ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਥਾਣਾ ਇਸਲਾਮਾਬਾਦ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ, ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਏਸੀਪੀ ਸਾਊਥ ਅਤੇ ਐੱਸਐੱਚਓ ਇਸਲਾਮਾਬਾਦ ਦੀ ਅਗਵਾਈ ਹੇਠ ਟੀਮਾਂ ਨੇ ਤਕਨੀਕੀ ਜਾਂਚ ਅਤੇ ਮਨੁੱਖੀ ਖੁਫੀਆ ਸੂਤਰਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਲਈ ਕਾਰਵਾਈ ਕੀਤੀ।

ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ

ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਇਹ ਵਾਰਦਾਤ ਪੁਰਾਣੀ ਰੰਜਿਸ਼ ਦੇ ਚਲਦਿਆਂ ਅੰਜਾਮ ਦਿੱਤੀ ਗਈ। ਪੁਲਿਸ ਮੁਤਾਬਕ ਘਟਨਾ ਵਿੱਚ ਕੁੱਲ ਤਿੰਨ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਮੁੱਖ ਮੁਲਜ਼ਮ ਆਕਾਸ਼ਦੀਪ ਸਿੰਘ ਉਰਫ਼ ਅੱਭੀ ਲੂਤੀ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਉਸ ਦੇ ਦੋ ਹੋਰ ਸਾਥੀ ਹਾਲੇ ਫਰਾਰ ਦੱਸੇ ਜਾ ਰਹੇ ਹਨ।

ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਅਤੇ ਫਰਾਰ ਮੁਲਜ਼ਮਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

ਪੁਲਿਸ ਟੀਮਾਂ ਵੱਲੋਂ ਫਰਾਰ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਨੂੰ ਵੀ ਬਰਾਮਦ ਕਰਨ ਦੀ ਕੋਸ਼ਿਸ਼ ਜਾਰੀ ਹੈ।

ਮੁਲਜ਼ਮਾਂ ਨੂੰ ਸਖ਼ਤ ਕਾਰਵਾਈ ਦੀ ਚੇਤਾਵਨੀ

ਡੀ.ਸੀ.ਪੀ ਜੁਗਰਾਜ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਲਈ ਸ਼ਹਿਰ ਵਾਸੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਵੱਲੋਂ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਅਧਿਕਾਰੀਆਂ ਨੇ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਵਾਰਦਾਤ ਵਿੱਚ ਸ਼ਾਮਲ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments