HomePunjabਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਇਲਾਕਿਆਂ 'ਚ ਭਾਰੀ...

ਪੰਜਾਬ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ: ਪੰਜਾਬ ਦੇ ਮੌਸਮ ਸਬੰਧੀ ਅਹਿਮ ਖ਼ਬਰ ਹੈ। ਦਰਅਸਲ, ਮੌਸਮ ਵਿਭਾਗ (Meteorological Department) ਨੇ ਅੱਜ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ (heavy rain) ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਜ਼ਿਲ੍ਹੇ ਦੇ ਸਰਦੂਲਗੜ੍ਹ, ਮਾਨਸਾ, ਤਲਵੰਡੀ ਸਾਬੋ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਬਾਘਾ ਪੁਰਾਣਾ, ਫਰੀਦਕੋਟ ਵਿੱਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਸੂਬੇ ਭਰ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਹੜ੍ਹ ਕਾਰਨ ਸੂਬੇ ‘ਚ 32 ਲੋਕਾਂ ਦੀ ਮੌਤ ਹੋ ਗਈ ਜਦਕਿ 3 ਲੋਕ ਲਾਪਤਾ ਹਨ। ਦੂਜੇ ਪਾਸੇ ਬੀਤੀ ਰਾਤ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਦੀ ਦਸੂਹਾ ਸਬ-ਡਵੀਜ਼ਨ ਦੇ ਕਈ ਪਿੰਡ ਪਾਣੀ ਦੀ ਲਪੇਟ ਵਿੱਚ ਆ ਗਏ ਹਨ ਅਤੇ ਲੋਕਾਂ ਦੀਆਂ ਫ਼ਸਲਾਂ ਪਾਣੀ ਕਾਰਨ ਤਬਾਹ ਹੋ ਗਈਆਂ ਹਨ।

ਇਸ ਤੋਂ ਇਲਾਵਾ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ, ਜਿਸ ਕਾਰਨ ਘਰਾਂ ਦਾ ਸਮਾਨ ਪਾਣੀ ਵਿੱਚ ਡੁੱਬ ਗਿਆ। ਇਸ ਕਾਰਨ ਲੋਕਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਉੱਥੇ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ। ਦੂਜੇ ਪਾਸੇ ਕ੍ਰਿਸ਼ਨਾ ਕਲੋਨੀ ਦਸੂਹਾ ਗਲੀ ਨੰਬਰ 2 ਵਿੱਚ ਵੀ ਮੀਂਹ ਦਾ ਪਾਣੀ ਆ ਗਿਆ ਅਤੇ ਗਲੀ ਨੰਬਰ 6 ਵਿੱਚ ਇੱਕ ਮਕਾਨ ਦੀ ਕੰਧ ਡਿੱਗ ਗਈ। ਇਸ ਤੋਂ ਇਲਾਵਾ ਪਿੰਡ ਜੀਓ ਚੱਕ ਦੇ ਇੱਕ ਪੋਲਟਰੀ ਫਾਰਮ ਦੇ ਮੁਰਗੇ ਵੀ ਹੜ੍ਹ ਵਿੱਚ ਵਹਿ ਗਏ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments