Home ਪੰਜਾਬ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 10 ਪੰਚਾਇਤਾਂ ਦੀ ਬੁਲਾਈ ਗਈ ਇਕ ਐਮਰਜੈਂਸੀ...

ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 10 ਪੰਚਾਇਤਾਂ ਦੀ ਬੁਲਾਈ ਗਈ ਇਕ ਐਮਰਜੈਂਸੀ ਬੈਠਕ, ਕੀਤੇ ਗਏ ਵੱਡੇ ਫ਼ੈਸਲੇ

0

ਆਦਮਪੁਰ : ਜਲੰਧਰ ਦੇ ਆਦਮਪੁਰ ਨੇੜੇ ਇੱਕ ਪਿੰਡ ਵਿਚ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 10 ਪੰਚਾਇਤਾਂ ਦੀ ਇਕ ਐਮਰਜੈਂਸੀ ਬੈਠਕ ਬੁਲਾਈ ਗਈ ਅਤੇ ਵੱਡੇ ਫ਼ੈਸਲੇ ਕੀਤੇ ਗਏ। ਇਸ ਬੈਠਕ ਵਿਚ ਨੇੜੇ ਦੇ ਕਈ ਪਿੰਡਾਂ ਦੀਆਂ ਪੰਚਾਇਤਾਂ ਨੇ ਹਿੱਸਾ ਲਿਆ ਅਤੇ ਸਰਬ ਸਹਿਮਤੀ ਨਾਲ ਕਈ ਮਤੇ ਪਾਸ ਕੀਤੇ। ਮੀਟਿੰਗ ਵਿਚ ਤੈਅ ਕੀਤਾ ਗਿਆ ਕਿ ਪ੍ਰਵਾਸੀਆਂ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਹੀਂ ਬਣਾਏ ਜਾਣਗੇ। ਜਿਹੜੇ ਪ੍ਰਵਾਸੀਆਂ ਦੀਆਂ ਵੋਟਾਂ ਪਹਿਲਾਂ ਤੋਂ ਹੀ ਬਣੀਆਂ ਹਨ, ਉਨ੍ਹਾਂ ਨੂੰ ਕੱਟ ਦਿੱਤਾ ਜਾਵੇਗਾ। ਇਸ ਦੇ ਇਲਾਵਾ ਰਾਤ ਦੇ ਸਮੇਂ ਕੋਈ ਵੀ ਪ੍ਰਵਾਸੀ ਨਾ ਤਾਂ ਪਿੰਡ ਵਿਚ ਅਤੇ ਨਾ ਹੀ ਚੌਕ-ਚੋਰਾਹਿਆਂ ‘ਤੇ ਘੁੰਮ ਸਕੇਗਾ।

ਤਿਉਹਾਰ ਮਨਾਉਣ ਲਈ ਨਹੀਂ ਦਿੱਤੀ ਜਾਵੇਗੀ ਪ੍ਰਵਾਸੀਆਂ ਨੂੰ ਜਗ੍ਹਾ
ਪੰਚਾਇਤਾਂ ਨੇ ਇਹ ਵੀ ਫ਼ੈਸਲਾ ਲਿਆ ਕਿ ਪ੍ਰਵਾਸੀਆਂ ਨੂੰ ਪਿੰਡ ਦੇ ਅੰਦਰ ਕਿਸੇ ਵੀ ਤਿਉਹਾਰ ਲਈ ਜਗ੍ਹਾ ਉਪਲੱਬਧ ਨਹੀਂ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਪਿੰਡ ਦਾ ਕੋਈ ਵੀ ਵਿਅਕਤੀ ਆਪਣੀ ਜਾਇਦਾਦ ਜਾਂ ਮਕਾਨ ਪ੍ਰਵਾਸੀਆਂ ਨੂੰ ਨਹੀਂ ਵੇਚੇਗਾ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਖ਼ੁਦ ਉਸ ਦੀ ਹੋਵੇਗੀ। ਇਸ ਮੌਕੇ ‘ਤੇ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ 25 ਤੋਂ 30 ਪਿੰਡਾਂ ਦੀ ਇਕ ਹੋਰ ਵੱਡੀ ਬੈਠਕ ਬੁਲਾਈ ਜਾਵੇਗੀ, ਜਿਸ ਵਿਚ ਪ੍ਰਵਾਸੀ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ‘ਤੇ ਅੱਗੇ ਦੀ ਰਣਨੀਤੀ ‘ਤੇ ਚਰਚਾ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version