Homeਦੇਸ਼ਪੱਛਮੀ ਬੰਗਾਲ 'ਚ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ 'ਚ ਹੋਇਆ ਧਮਾਕਾ, 5 ਲੋਕਾਂ...

ਪੱਛਮੀ ਬੰਗਾਲ ‘ਚ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ‘ਚ ਹੋਇਆ ਧਮਾਕਾ, 5 ਲੋਕਾਂ ਦੀ ਮੌਤ

ਪੱਛਮੀ ਬੰਗਾਲ : ਪੱਛਮੀ ਬੰਗਾਲ (West Bengal) ਦੇ ਦੱਤਪੁਕੁਰ ‘ਚ ਇਕ ਗੈਰ-ਕਾਨੂੰਨੀ ਪਟਾਕਾ ਫੈਕਟਰੀ (illegal firecracker factory) ‘ਚ ਧਮਾਕੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।

ਪੁਲਿਸ ਨੇ ਦੱਸਿਆ ਕਿ ਧਮਾਕਾ ਸਵੇਰੇ 10 ਵਜੇ ਦੇ ਕਰੀਬ ਉਸ ਸਮੇਂ ਹੋਇਆ ਜਦੋਂ ਕੋਲਕਾਤਾ ਤੋਂ ਲਗਭਗ 30 ਕਿਲੋਮੀਟਰ ਉੱਤਰ ‘ਚ ਦੱਤਾਪੁਕੁਰ ਥਾਣਾ ਖੇਤਰ ਦੇ ਅਧੀਨ ਨੀਲਗੰਜ ‘ਚ ਮੋਸ਼ਪੋਲ ਸਥਿਤ ਫੈਕਟਰੀ ‘ਚ ਕਈ ਲੋਕ ਕੰਮ ਕਰ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਹੁਣ ਤੱਕ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਧਮਾਕੇ ‘ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦੱਤਾਪੁਕੁਰ ‘ਚ ਗੈਰ-ਕਾਨੂੰਨੀ ਪਟਾਕਾ ਫੈਕਟਰੀ ‘ਚ ਧਮਾਕੇ ‘ਤੇ ਫਾਇਰ ਸਟੇਸ਼ਨ ਅਧਿਕਾਰੀ ਆਸ਼ੀਸ਼ ਘੋਸ਼ ਨੇ ਦੱਸਿਆ ਕਿ ਪੰਜ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments