Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਹਰਿਆਣਾ ਸਕੱਤਰੇਤ ਵਿਖੇ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਹਰਿਆਣਾ ਸਕੱਤਰੇਤ ਵਿਖੇ ਕੈਬਨਿਟ ਦੀ ਹੋਵੇਗੀ ਅਹਿਮ ਮੀਟਿੰਗ

0

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਬਾਅਦ ਦੁਪਹਿਰ 3 ਵਜੇ ਹਰਿਆਣਾ ਸਕੱਤਰੇਤ ਵਿਖੇ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਆਗਾਮੀ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਤਰੀਕ ਤੈਅ ਕਰਨ ਸਮੇਤ ਕਈ ਅਹਿਮ ਪ੍ਰਸ਼ਾਸਨਿਕ ਮੁੱਦਿਆਂ ਅਤੇ ਬਿੱਲਾਂ ਦੇ ਖਰੜਿਆਂ ਨੂੰ ਅੰਤਿਮ ਪ੍ਰਵਾਨਗੀ ਦਿੱਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਮਾਨਸੂਨ ਸੈਸ਼ਨ ਅਗਸਤ ਦੇ ਅੰਤ ਜਾਂ ਸਤੰਬਰ ਦੇ ਪਹਿਲੇ ਹਫ਼ਤੇ ਬੁਲਾਇਆ ਜਾ ਸਕਦਾ ਹੈ।

ਮੰਤਰੀ ਮੰਡਲ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਦਾ ਸ਼ਡਿਊਲ ਕਾਫੀ ਵਿਅਸਤ ਰਹੇਗਾ। ਸਵੇਰੇ 9:00 ਵਜੇ ਮੁੱਖ ਮੰਤਰੀ ਨਿਵਾਸ ‘ਸੰਤ ਕਬੀਰ ਕੁਟੀਰ’ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਹ ਸੋਨੀਪਤ ਲਈ ਰਵਾਨਾ ਹੋਣਗੇ।

ਸਵੇਰੇ 11:00 ਵਜੇ, ਮੁੱਖ ਮੰਤਰੀ DCRUST, ਸੋਨੀਪਤ ਵਿਖੇ ‘ਵੋਲਵੋ-ਆਈਸ਼ਰ ਕਮਰਸ਼ੀਅਲ ਵਹੀਕਲਜ਼ ਲਿਮਿਟੇਡ’ ਦੇ ਸਹਿਯੋਗ ਨਾਲ ਬਣਾਏ ਜਾਣ ਵਾਲੇ ‘ਖੇਤਰੀ ਸਮਰੱਥਾ ਵਿਕਾਸ ਕੇਂਦਰ’ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਉਹ ਦੁਪਹਿਰ 1:30 ਵਜੇ ਚੰਡੀਗੜ੍ਹ ਪਰਤਣਗੇ ਅਤੇ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕਰਨਗੇ।

NO COMMENTS

LEAVE A REPLY

Please enter your comment!
Please enter your name here

Exit mobile version