HomePunjabਮੁੱਖ ਮੰਤਰੀ ਮਾਨ ਵੱਲੋਂ ਅੱਜ ਆਪਣੀ ਰਿਹਾਇਸ਼ 'ਤੇ ਸੱਦੀ ਗਈ ਅਹਿਮ ਮੀਟਿੰਗ

ਮੁੱਖ ਮੰਤਰੀ ਮਾਨ ਵੱਲੋਂ ਅੱਜ ਆਪਣੀ ਰਿਹਾਇਸ਼ ‘ਤੇ ਸੱਦੀ ਗਈ ਅਹਿਮ ਮੀਟਿੰਗ

ਚੰਡੀਗੜ੍ਹ : ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਬੀਤੇ ਦਿਨ ਮੁੱਖ ਮੰਤਰੀ ਮਾਨ ਵੱਲੋਂ ਕੁਰੂਕੇਸ਼ਤਰ ‘ਚ ਰੋਡ ਸ਼ੋਅ ਰੈਲੀ ਕੀਤੀ ਗਈ ਸੀ। ਉਨ੍ਹਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ‘ਚ ਪ੍ਰਚਾਰ ਨੂੰ ਲੈ ਕੇ ਆਪਣੀਆਂ ਤਿਆਰੀਆਂ ਕਰ ਲਈਆ ਗਈਆ ਹਨ। ਇਸ ਦੇ ਨਾਲ ਹੀ ਅੱਜ ਮੁੜ ਮੁੱਖ ਮੰਤਰੀ ਮਾਨ ਵੱਲੋਂ ਆਪਣੀ ਰਿਹਾਇਸ਼ ‘ਤੇ ਵਿਧਾਇਕਾਂ ਦੀ ਅਹਿਮ ਬੈਠਕ ਬੁਲਾਈ ਗਈ ਹੈ। ਇਹ ਅਹਿਮ ਮੀਟਿੰਗ ਦੁਪਹਿਰ 1.00 ਵਜੇ ਸੱਦੀ ਗਈ ਹੈ। ਇਸ ਮੀਟਿੰਗ ਵਿਚ ਐਮ ਪੀ ਸੰਜੇ ਸਿੰਘ ਤੇ ਜਥੇਬੰਦਕ ਸਕੱਤਰ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ। ਇਸ ਮੀਟਿੰਗ ਵਾਸਤੇ ਸਾਰੇ ਵਿਧਾਇਕਾਂ ਤੇ ਉਮੀਦਵਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।

 

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments