Home ਪੰਜਾਬ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਬਾਰੇ ਇੱਕ ਮਹੱਤਵਪੂਰਨ ਖ਼ਬਰ ਆਈ ਸਾਹਮਣੇ

‘ਆਪ’ ਵਿਧਾਇਕ ਅਨਮੋਲ ਗਗਨ ਮਾਨ ਬਾਰੇ ਇੱਕ ਮਹੱਤਵਪੂਰਨ ਖ਼ਬਰ ਆਈ ਸਾਹਮਣੇ

0

ਪੰਜਾਬ: ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਬਾਰੇ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਚਾਰ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਅਦਾਲਤ ਦਾ ਫ਼ੈਸਲਾ ਜਾਰੀ ਕੀਤਾ ਗਿਆ ਹੈ। ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀ.ਜੇ.ਐਮ.) ਸਚਿਨ ਯਾਦਵ ਨੇ ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਨਮੋਲ ਗਗਨ ਮਾਨ, ਚੰਡੀਗੜ੍ਹ ਦੇ ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਗਿੱਲ ਅਤੇ ਅਰਸ਼ਦੀਪ ਸਿੰਘ ਨੂੰ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਚਾਰ ਸਾਲ ਪੁਰਾਣੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਮਾਮਲਾ 4 ਅਗਸਤ, 2021 ਦਾ ਹੈ। ‘ਆਪ’ ਆਗੂਆਂ ਨੇ ਸੈਕਟਰ 37 ਵਿੱਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।

ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਝੜਪ ਹੋ ਗਈ, ਜਿਸ ਕਾਰਨ ਕੁਝ ਪੁਲਿਸ ਅਧਿਕਾਰੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਸੈਕਟਰ 39 ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 188, 323, 332 ਅਤੇ 353 ਤਹਿਤ ਕੇਸ ਦਰਜ ਕੀਤਾ ਗਿਆ। ਲਗਭਗ ਚਾਰ ਸਾਲ ਚੱਲੇ ਮੁਕੱਦਮੇ ਤੋਂ ਬਾਅਦ, ਅਦਾਲਤ ਨੇ ਫ਼ੈੈਸਲਾ ਸੁਣਾਇਆ ਕਿ ਇਸਤਗਾਸਾ ਪੱਖ ਦੋਸ਼ ਸਾਬਤ ਕਰਨ ਵਿੱਚ ਅਸਫ਼ਲ ਰਿਹਾ ਅਤੇ ਇਸ ਲਈ, ਸਬੂਤਾਂ ਦੀ ਘਾਟ ਕਾਰਨ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version