Homeਪੰਜਾਬਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹਾਜ਼ਰੀ ਦੌਰਾਨ ਗੁਰਦੁਆਰਾ ਸਾਹਿਬ ਦੇ ਅੰਦਰ ਵਿਅਕਤੀ...

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹਾਜ਼ਰੀ ਦੌਰਾਨ ਗੁਰਦੁਆਰਾ ਸਾਹਿਬ ਦੇ ਅੰਦਰ ਵਿਅਕਤੀ ਦੀ ਕਥਿਤ ਕੁੱਟਮਾਰ ਦੀ ਘਟਨਾ ਆਈ ਸਾਹਮਣੇ

ਮੋਹਾਲੀ : ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਅੱਜ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ , ਜਦੋਂ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹਾਜ਼ਰੀ ਦੌਰਾਨ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਵਿਅਕਤੀ ਦੀ ਕਥਿਤ ਕੁੱਟਮਾਰ ਦੀ ਘਟਨਾ ਸਾਹਮਣੇ ਆਈ। ਇਸ ਘਟਨਾ ਤੋਂ ਬਾਅਦ ਉਥੇ ਮੌਜੂਦ ਸੰਗਤ ਵਿਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਜਾਣਕਾਰੀ ਮੁਤਾਬਕ ਮਾਮਲਾ ਗਰਮ ਹੋਣ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ‘ਚ ਗੁਰਦੁਆਰਾ ਸਾਹਿਬ ਪੁੱਜੇ। ਇਸ ਦੌਰਾਨ ਨਿਹੰਗ ਸਿੰਘਾਂ ਨਾਲ ਕਥਿਤ ਹੱਥੋਪਾਈ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਮੁੱਢਲੀ ਜਾਣਕਾਰੀ ਅਨੁਸਾਰ ਕੁਝ ਸ਼ਰਾਰਤੀ ਅਨਸਰਾਂ ਨੇ ਗੁਰਦੁਆਰਾ ਸਾਹਿਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਇਹ ਵਿਵਾਦ ਪੈਦਾ ਹੋ ਗਿਆ। ਫਿਲਹਾਲ ਇਸ ਘਟਨਾ ਸਬੰਧੀ ਸਰਕਾਰੀ ਪੱਖ ਜਾਂ ਪੁਲਿਸ ਵੱਲੋਂ ਕੋਈ ਵਿਸਤ੍ਰਿਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਘਟਨਾ ਦੇ ਕਾਰਨਾਂ ਅਤੇ ਹਾਲਾਤਾਂ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments