HomePunjabਇਸ ਇਤਿਹਾਸਕ ਸ਼੍ਰੀ ਰਾਮ ਮੰਦਰ 'ਚ ਬੇਅਦਬੀ ਦੀ ਘਟਨਾ ਆਈ ਸਾਹਮਣੇ

ਇਸ ਇਤਿਹਾਸਕ ਸ਼੍ਰੀ ਰਾਮ ਮੰਦਰ ‘ਚ ਬੇਅਦਬੀ ਦੀ ਘਟਨਾ ਆਈ ਸਾਹਮਣੇ

ਜਲੰਧਰ : ਗੁਰਾਇਆ (Guraya) ਦੇ ਇਤਿਹਾਸਕ ਸ਼੍ਰੀ ਰਾਮ ਮੰਦਰ ‘ਚ ਦੇਰ ਰਾਤ ਪਾਵਨ ਸਰੂਪ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸੰਗਤਾਂ ਵਿੱਚ ਭਾਰੀ ਰੋਸ ਹੈ।

ਜਾਣਕਾਰੀ ਮੁਤਾਬਕ ਇੱਥੇ ਅਯੁੱਧਿਆ ‘ਚ ਮੰਦਰ ‘ਚ ਸ਼੍ਰੀ ਰਾਮ ਦੇਵਤਾ ਦੇ ਪਵਿੱਤਰ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੌਰਾਨ ਰਾਤ ਕਰੀਬ 2 ਵਜੇ ਅਣਪਛਾਤੇ ਵਿਅਕਤੀ ਕੰਧ ਟੱਪ ਕੇ ਜੁੱਤੀਆਂ ਪਾ ਕੇ ਮੰਦਰ ਅੰਦਰ ਦਾਖਲ ਹੋਏ। ਇਸ ਦੌਰਾਨ ਮੰਦਰ ‘ਚ ਮੌਜੂਦ ਸਾਰੇ ਗੋਲਕ ਲੈ ਕੇ ਭੱਜ ਗਏ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਦੱਸ ਦੇਈਏ ਕਿ ਬੀਤੇ ਦਿਨੀਂ ਫਗਵਾੜਾ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੇ ਸ਼ੱਕ ‘ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਨਿਹੰਗ ਸਿੰਘ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments