Home ਰਾਜਸਥਾਨ ਜੈਪੁਰ ਜ਼ਿਲ੍ਹੇ ਦੇ ਹਰਮਾਰਾ ਖੇਤਰ ’ਚ ਇੱਕ ਬੇਕਾਬੂ ਡੰਪਰ ਟਰੱਕ ਨੇ ਦਰਜਨਾਂ...

ਜੈਪੁਰ ਜ਼ਿਲ੍ਹੇ ਦੇ ਹਰਮਾਰਾ ਖੇਤਰ ’ਚ ਇੱਕ ਬੇਕਾਬੂ ਡੰਪਰ ਟਰੱਕ ਨੇ ਦਰਜਨਾਂ ਵਾਹਨਾਂ ਨੂੰ ਮਾਰੀ ਟੱਕਰ, 10 ਲੋਕਾਂ ਦੀ ਹੋਈ ਮੌਤ

0

ਜੈਪੁਰ : ਫਲੋਦੀ ਤੋਂ ਬਾਅਦ, ਜੈਪੁਰ ਵਿੱਚ ਇੱਕ ਦਰਦਨਾਕ ਹਾਦਸਾ ਹੋਇਆ ਹੈ। ਹਰਮਾਰਾ ਖੇਤਰ ਵਿੱਚ ਇੱਕ ਬੇਕਾਬੂ ਡੰਪਰ ਟਰੱਕ ਨੇ ਲਗਭਗ ਇੱਕ ਦਰਜਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਦਰਦਨਾਕ ਹਾਦਸੇ ਵਿੱਚ 10 ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂ ਕਿ ਕਈ ਲੋਕ ਗੰਭੀਰ ਰੂਪ ਨਾਲ ਘਾਇਲ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਲੈ ਜਾਇਆ ਗਿਆ ਹੈ। ਹਾਦਸੇ ਦੇ ਬਾਅਦ ਘਟਨਾ ਸਥਾਨ ‘ਤੇ ਚੀਖ-ਪੁਕਾਰ ਮੱਚ ਗਈ।

ਹਾਦਸਾ ਦੁਪਹਿਰ 1 ਵਜੇ ਦੇ ਕਰੀਬ ਸੀਕਰ ਰੋਡ ‘ਤੇ ਲੋਹਾ ਮੰਡੀ ਖੇਤਰ ਵਿੱਚ ਵਾਪਰਿਆ। ਸੜਕ ‘ਤੇ ਗੱਡੀਆਂ ਦੀ ਆਵਾਜਾਈ ਆਮ ਸੀ। ਫਿਰ ਅਚਾਨਕ ਤੇਜ਼ ਰਫ਼ਤਾਰ ਡੰਪਰ ਨੇ ਕਾਬੂ ਗੁਆ ਦਿੱਤਾ ਅਤੇ ਸਾਹਮਣੇ ਤੋਂ ਆ ਰਹੀਆਂ ਗੱਡੀਆਂ ਨੂੰ ਕੁਚਲਦਾ ਚਲਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਈ ਕਾਰਾਂ ਅਤੇ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਡੰਪਰ ਨੇ ਇੱਕ ਦਰਜਨ ਗੱਡੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਤੋਂ ਬਾਅਦ ਸੜਕ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਸੂਚਨਾ ਮਿਲਣ ‘ਤੇ ਹਰਮਾਰਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚੇ। ਰਾਹਤ ਅਤੇ ਬਚਾਅ ਕਾਰਜ ਸ਼ੁਰੂ  ਕੀਤਾ ਗਿਆ। ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਹਾਦਸੇ ਤੋਂ ਬਾਅਦ ਡੰਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਭਾਲ ਜਾਰੀ ਹੈ। ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ਜਾਮ ਕਰ ਦਿੱਤੀ। ਪੁਲਿਸ ਨੇ ਡੰਪਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਦਾ ਦ੍ਰਿਸ਼ ਬਹੁਤ ਦੁਖਦਾਈ ਹੈ। ਪੁਲਿਸ ਵੱਲੋਂ ਸੜਕ ਤੋਂ ਨੁਕਸਾਨੇ ਗਏ ਵਾਹਨਾਂ ਨੂੰ ਹਟਾਇਆ ਜਾ ਰਿਹਾ ਹੈ। ਮ੍ਰਿਤਕਾਂ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਈਆਂ ਦੀ ਹਾਲਤ ਗੰਭੀਰ ਹੈ, ਵੱਧ ਸਕਦੀ ਹੈ ਮੌਤਾਂ ਦੀ ਗਿਣਤੀ

ਕਾਂਵਟੀਆ ਹਸਪਤਾਲ ਦੇ ਸੁਪਰਡੈਂਟ ਆਰ.ਐੱਸ. ਤੰਵਰ ਨੇ ਦੱਸਿਆ ਕਿ ਹੁਣ ਤੱਕ 10 ਮ੍ਰਿਤਕਾਂ ਦੀਆਂ ਲਾਸ਼ਾਂ ਹਸਪਤਾਲ ਪਹੁੰਚ ਚੁੱਕੀਆਂ ਹਨ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ। ਇਸ ਤਰ੍ਹਾਂ ਸ਼ੰਕਾ ਜਤਾਈ ਜਾ ਰਹੀ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version