Home ਹਰਿਆਣਾ ਕੁਰੂਕਸ਼ੇਤਰ ਦੇ ਨਿੱਜੀ ਹੋਟਲ ‘ਚ ANC ਪੁਲਿਸ ਦੀ ਟੀਮ ਨੇ ਕੀਤੀ ਵੱਡੀ...

ਕੁਰੂਕਸ਼ੇਤਰ ਦੇ ਨਿੱਜੀ ਹੋਟਲ ‘ਚ ANC ਪੁਲਿਸ ਦੀ ਟੀਮ ਨੇ ਕੀਤੀ ਵੱਡੀ ਛਾਪੇਮਾਰੀ

0

ਕੁਰੂਕਸ਼ੇਤਰ : ਕੁਰੂਕਸ਼ੇਤਰ ਦੇ ਇਕ ਨਿੱਜੀ ਹੋਟਲ ‘ਚ ਦੇਰ ਰਾਤ ANC ਪੁਲਿਸ ਦੀ ਟੀਮ ਨੇ ਵੱਡੀ ਛਾਪੇਮਾਰੀ ਕੀਤੀ। ਐਸ.ਪੀ ਚੰਦਰ ਮੋਹਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਲਈ ਮੁਹਿੰਮ ਚਲਾਈ ਜਾ ਰਹੀ ਹੈ। 11 ਨਵੰਬਰ 26 ਦੀ ਦੇਰ ਰਾਤ ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਸਤਵਿੰਦਰ ਸਿੰਘ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਸੂਚਨਾ ਮਿਲੀ ਕਿ ਇਕ ਨਿੱਜੀ ਹੋਟਲ ‘ਚ ਨਾਜਾਇਜ਼ ਸ਼ਰਾਬ ਦਾ ਕੰਮ ਚੱਲ ਰਿਹਾ ਹੈ। ਸੂਚਨਾ ਮਿਲਦੇ ਹੀ ਸਤਵਿੰਦਰ ਸਿੰਘ ਚੱਠਾ ਨੇ ਆਪਣੇ ਉੱਚ ਅਧਿਕਾਰੀ ਨੂੰ ਸੂਚਿਤ ਕੀਤਾ।

ਸੂਚਨਾ ਮਿਲਣ ’ਤੇ ਡੀ.ਐਸ.ਪੀ. ਹੈੱਡਕੁਆਰਟਰ ਸੁਰੇਸ਼ ਕੁਮਾਰ ਅਤੇ ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਸਤਵਿੰਦਰ ਸਿੰਘ ਦੀ ਅਗਵਾਈ ਵਿੱਚ ਟੀਮ ਗਠਿਤ ਕੀਤੀ ਗਈ। ਪੁਲਿਸ ਵੱਲੋਂ ਗਠਿਤ ਕੀਤੀ ਟੀਮ ਨੇ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਦੇਰ ਰਾਤ ਪਿਹੋਵਾ ਰੋਡ ’ਤੇ ਸਥਿਤ ਇੱਕ ਨਿੱਜੀ ਹੋਟਲ ਵਿੱਚ ਛਾਪਾ ਮਾਰਿਆ। ਜਦੋਂ ਪੁਲਿਸ ਨੇ ਹੋਟਲ ਦੇ ਰਜਿਸਟਰ ਦੀ ਜਾਂਚ ਕੀਤੀ ਤਾਂ ਉਸ ਵਿੱਚ ਕਿਸੇ ਵੀ ਵਿਅਕਤੀ ਦੀ ਐਂਟਰੀ ਨਹੀਂ ਮਿਲੀ। ਇਸ ਤੋਂ ਬਾਅਦ ਹੋਟਲ ਦੇ ਕਮਰਿਆਂ ਦੀ ਤਲਾਸ਼ੀ ਲਈ ਗਈ, ਜਿੱਥੇ ਹੋਟਲ ਦੇ ਮਾਲਕ ਵੱਲੋਂ ਕਥਿਤ ਤੌਰ ‘ਤੇ ਨਾਜਾਇਜ਼ ਤੌਰ ‘ਤੇ ਜੂਆ ਖੇਡਿਆ ਜਾ ਰਿਹਾ ਸੀ, ਜਿਸ ਸਬੰਧੀ ਪੁਲਿਸ ਨੇ ਮਾਲਕ ਨੂੰ 7 ਨੌਜਵਾਨਾਂ ਸਮੇਤ ਕਾਬੂ ਕਰ ਲਿਆ।

ਪੁਲਿਸ ਨੇ ਮੌਕੇ ਤੋਂ 45 ਹਜ਼ਾਰ 210 ਰੁਪਏ ਦੀ ਨਕਦੀ, 7 ਮੋਬਾਈਲ ਫੋਨ ਅਤੇ 6 ਬਾਈਕ ਤੇ ਸਕੂਟਰ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਆਸਪਾਸ ਦੇ ਰਹਿਣ ਵਾਲੇ ਹਨ। ਕੋਈ ਵੀ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ‘ਚ ਜੁਟੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version