Homeਪੰਜਾਬਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸੰਭਾਲਿਆ ਅਹੁਦਾ

ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ : ਅਨਿੰਦਿਤਾ ਮਿੱਤਰਾ ਨੇ ਬੀਤੇ ਦਿਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ, ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ ਅਤੇ ਭਾਸ਼ਾ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਹ ਜ਼ਿਕਰਯੋਗ ਹੈ ਕਿ 2007 ਬੈਚ ਦੀ ਆਈ.ਏ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਕੋਲ ਵਿਆਪਕ ਪ੍ਰਸ਼ਾਸਕੀ ਤਜਰਬਾ ਹੈ ਅਤੇ ਸ਼ਾਸਨ ਦੇ ਸੰਸਥਾਗਤ ਕੰਮਕਾਜ ਦੀ ਡੂੰਘੀ ਸਮਝ ਅਤੇ ਤਜਰਬਾ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਣ ‘ਤੇ, ਅਨਿੰਦਿਤਾ ਮਿੱਤਰਾ ਨੇ ਪੰਜਾਬ ਰਾਜ ਵਿੱਚ ਇੱਕ ਸੰਵਿਧਾਨਕ ਅਤੇ ਲੋਕਤੰਤਰੀ ਸੰਸਥਾ ਦੀ ਅਗਵਾਈ ਕਰਨ ‘ਤੇ ਆਪਣੇ ਅਥਾਹ ਮਾਣ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਵਿੱਚ, ਭਾਰਤ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰ ਸੂਚੀਆਂ ਦੀ ਸੋਧ ਅਤੇ ਸ਼ਮੂਲੀਅਤ ਵਿੱਚ ਲਗਾਤਾਰ ਸੁਧਾਰ ਕਰਕੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਚੋਣ ਅਧਿਕਾਰੀ, ਪੰਜਾਬ ਦਾ ਦਫ਼ਤਰ, ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਪੋਲੰਿਗ ਵਾਲੇ ਦਿਨ ਤੱਕ, ਚੋਣ ਪ੍ਰਕਿਰਿਆ ਦੌਰਾਨ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਵੋਟਰ-ਕੇਂਦ੍ਰਿਤ ਪਹੁੰਚ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰੇਗਾ। ਮਿੱਤਰਾ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦਾ ਦਫ਼ਤਰ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਉੱਚਤਮ ਮਿਆਰਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਪਹੁੰਚਯੋਗਤਾ ਅਤੇ ਪਾਰਦਰਸ਼ਤਾ ਨੂੰ ਤਰਜੀਹ ਦਿੰਦਾ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments